ਵਿਧਾਇਕ ਵੱਲੋਂ ਛੱਪੜਾਂ ਦੀ ਸਫਾਈ, ਖੇਡ ਮੈਦਾਨਾਂ ਦੇ ਨਵੀਨੀਕਰਨ ਅਤੇ ਹੋਰ ਵਿਕਾਸ ਕਾਰਜਾਂ ਦਾ ਨਿਰੀਖਣ ਕਰਕੇ ਊਣਤਾਈਆਂ ਦੂਰ ਕਰਨ ਦੇ ਦਿੱਤੇ ਨਿਰਦੇਸ਼
Amargarh Latest News: ਅਹਿਮਦਗੜ੍ਹ/ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵਲੋਂ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਨੁਹਾਰ ਤੇ ਮੂੰਹ ਮੁਹਾਂਦਰਾ ਸੰਵਾਰਨ ਵਿੱਚ ਇੱਕ ਨਵਾਂ ਅਧਿਆਏ ਲਿਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਲਈ ਕੀਤੇ ‘ਆਪ ਸਰਕਾਰ’ ਦੇ ਕੰਮਾਂ ਨੂੰ ਭਵਿੱਖ ਵਿੱਚ ਮੀਲ ਦਾ ਪੱਧਰ ਸਾਬਤ ਹੋਣਗੇ ਅਤੇ ਲੰਬੇ ਸਮੇਂ ਤੱਕ ਯਾਦ ਰੱਖੇ ਜਾਣਗੇ ।
ਉਨ੍ਹਾਂ ਦੱਸਿਆ ਕਿ ਹਲਕਾ ਅਮਰਗੜ੍ਹ ਅਧੀਨ ਪੈਂਦੇ 107 ਪਿੰਡਾਂ ਵਿੱਚ 149 ਛੱਪੜਾਂ ਦੀ ਸਾਫ-ਸਫਾਈ ,05 ਪੇਂਡੂ ਲਾਇਬੇਰਰੀਆਂ ,30 ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ ਨਾਲ ਪਿੰਡਾਂ ਦੀ ਕਾਇਆ ਕਲਪ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਾਰਨ ਨਾ ਤਾਂ ਪਿੰਡਾਂ ਦੇ ਨੌਜਵਾਨਾਂ ਲਈ ਖੇਡ ਮੈਦਾਨਾਂ ਵੱਲ ਕੋਈ ਧਿਆਨ ਦਿੱਤਾ ਗਿਆ ਤੇ ਨਾ ਹੀ ਛੱਪੜਾਂ ਦੀ ਸਾਫ-ਸਫਾਈ ਦੀ ਸਾਰ ਲਈ ਗਈ।
ਇਹ ਵੀ ਪੜ੍ਹੋ: Rehabilitation Center Punjab: ਸਿਵਲ ਸਰਜਨ ਨੇ ਮੁੜ ਵਸੇਬਾ ਕੇਂਦਰ ਦੀ ਰਾਤ ਨੂੰ ਕੀਤੀ ਚੈਕਿੰਗ
ਉਨ੍ਹਾਂ ਅਮਰਗੜ੍ਹ ਬਲਾਕ ਦੇ ਪਿੰਡ ਗੁਆਰਾ,ਰੁੜਕੀ ਕਲ੍ਹਾ,ਨਾਰੀਕੇ ਕਲ੍ਹਾ ਅਤੇ ਨਾਰੀਕੇ ਖੁਰਦ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੁਆਇਨਾ ਕਰਦਿਆਂ ਕਿਹਾ ਕਿ ਹਰੇਕ ਪਿੰਡ ਲਈ ਦੋ ਸਥਾਨ ਬਹੁਤ ਖਾਸ ਹੁੰਦੇ ਹਨ। ਇੱਕ ਪਿੰਡ ਦਾ ਖੇਡ ਮੈਦਾਨ ਅਤੇ ਦੂਜਾ ਪਿੰਡ ਦਾ ਛੱਪੜ।
ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਦੇ 30 ਤੋਂ ਵੱਧ ਖੇਡ ਮੈਦਾਨ ਬਣਾਉਣ ਜਾਂ ਅੱਪਗ੍ਰੇਡ ਕੀਤੇ ਜਾ ਰਹੇ ਹਨ। ਇਹ ਇੱਕ ਅਜਿਹਾ ਕਦਮ ਹੈ ਜੋ ਪਿੰਡਾਂ ‘ਚ ਵੱਸਦੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਸਰਕਾਰ ਦੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਖੇਡ ਮੈਦਾਨ ਸਰਕਾਰ ਦੇ ‘ਨਸ਼ਾ-ਮੁਕਤ ਪੰਜਾਬ’ ਦੇ ਦ੍ਰਿਸ਼ਟੀਕੋਣ ਨਾਲ ਸਿੱਧੇ ਤੌਰ ਉੱਤੇ ਜੁੜਕੇ, ਨੌਜਵਾਨਾਂ ਦੀ ਸ਼ਮੂਲੀਅਤ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਰੋਕਥਾਮ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। Amargarh Latest News