Bhagwant Mann News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸੀਐਮ ਮਾਨ ਅੱਜ ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਿਛਲੇ ਸਾਢੇ 3 ਸਾਲਾਂ ’ਚ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਲਗਾਤਾਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ। 88 ਫੀਸਦੀ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਤੇ ਲੋਕ ਆਪਣੀ ਜ਼ਰੂਰਤ ਅਨੁਸਾਰ ਬਿਜਲੀ ਦੀ ਖਪਤ ਕਰ ਰਹੇ ਹਨ। Bhagwant Mann News
ਇਹ ਖਬਰ ਵੀ ਪੜ੍ਹੋ : IND vs ENG: ਸ਼ੁਭਮਨ ਗਿੱਲ ਦੀ ਬੱਲੇ-ਬੱਲੇ, ਬਰਮਿੰਘਮ ਟੈਸਟ ‘ਚ ਭਾਰਤ ਜਿੱਤ ਦੇ ਕਰੀਬ
ਨਹਿਰਾਂ ਤੋਂ ਖੇਤਾਂ ਤੇ ਪਿੰਡਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਸਿੰਚਾਈ ਸਹੂਲਤਾਂ ’ਚ ਸੁਧਾਰ ਹੋਇਆ ਹੈ। ਸੀਐਮ ਮਾਨ ਨੇ ਦਾਅਵਾ ਕੀਤਾ ਕਿ ਪਿਛਲੇ ਸਾਢੇ 3 ਸਾਲਾਂ ’ਚ 55 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਲਈ ਸੜਕ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ‘ਡਰੱਗਜ਼ ਪਰ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਬਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ, ਜਿਸ ਨਾਲ ਆਮ ਲੋਕਾਂ ਦੀ ਆਵਾਜਾਈ ਨੂੰ ਆਸਾਨ ਬਣਾਇਆ ਜਾ ਸਕੇਗਾ। Bhagwant Mann News