Tania Father Health Update: ਅਦਾਕਾਰਾ ਤਾਨੀਆ ਦੇ ਪਿਤਾ ਦਾ ਹਾਲ ਜਾਣਨ ਲਈ ਪਹੁੰਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਰਕਾਰ ‘ਤੇ ਵਰ੍ਹੇ

Tania Father Health Update
Tania Father Health Update: ਅਦਾਕਾਰਾ ਤਾਨੀਆ ਦੇ ਪਿਤਾ ਦਾ ਹਾਲ ਜਾਣਨ ਲਈ ਪਹੁੰਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਰਕਾਰ 'ਤੇ ਵਰ੍ਹੇ

Tania Father Health Update: (ਵਿੱਕੀ ਕੁਮਾਰ) ਮੋਗਾ । ਪੰਜਾਬ ਵਿੱਚ ਅਪਰਾਧੀਆਂ ਦੇ ਹੌਂਸਲੇ ਕਿਵੇਂ ਬੁਲੰਦ ਹੋ ਚੁੱਕੇ ਹਨ, ਇਸ ਦੀ ਇਕ ਹੋਰ ਦਰਦਨਾਕ ਮਿਸਾਲ ਉਸ ਸਮੇਂ ਸਾਹਮਣੇ ਆਈ ਜਦੋਂ ਮਸ਼ਹੂਰ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਡਾ. ਅਨਿਲਜੀਤ ਕੰਬੋਜ ਉੱਤੇ ਦਿਨ-ਦਿਹਾੜੇ ਦੋ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਹਮਲੇ ਨਾਲ ਨਾ ਕੇਵਲ ਸੂਬੇ ਦੇ ਲੋਕ ਸਦਮੇ ‘ਚ ਹਨ, ਸਗੋਂ ਲੋਕਾਂ ਦੀ ਜਾਨ-ਮਾਲ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਗੰਭੀਰ ਤੌਰ ‘ਤੇ ਜ਼ਖਮੀ ਡਾ. ਕੰਬੋਜ਼ ਨੂੰ ਤੁਰੰਤ ਮੋਗਾ ਦੇ ਮੈਡੀਸਿਟੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਹਨਾਂ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Government Free Electricity Scheme: ਹਰ ਮਹੀਨੇ ਮਿਲਣਗੀਆਂ ਐਨੀਆਂ ਯੂਨਿਟਾਂ ਮੁਫ਼ਤ, ਜਲਦੀ ਅਪਲਾਈ ਕਰੋ, ਇਹ ਯੋਜਨਾ ..

ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਮੋਗਾ ਪਹੁੰਚੇ ਅਤੇ ਹਸਪਤਾਲ ‘ਚ ਤਾਨੀਆ ਦੇ ਪਰਿਵਾਰ ਨਾਲ ਮਿਲ ਕੇ ਉਹਨਾਂ ਦੀ ਹਿੰਮਤ ਵਧਾਈ। ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ,ਇਹ ਹਾਦਸਾ ਬਹੁਤ ਹੀ ਦੁਖਦਾਇਕ ਅਤੇ ਨਿੰਦਣਯੋਗ ਹੈ। ਅਸੀਂ ਡਾ. ਅਨਿਲਜੀਤ ਕੰਬੋਜ ਦੀ ਜਲਦੀ ਸਿਹਤਯਾਬੀ ਲਈ ਦੁਆ ਕਰਦੇ ਹਾਂ।

ਇਸ ਦੁੱਖ ਦੀ ਘੜੀ ਵਿੱਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜੀ ਹੈ। ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਸੰਭਾਲਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਅੱਜ ਪੰਜਾਬ ‘ਚ ਹਰ ਆਦਮੀ ਡਰ ਦੇ ਸਾਏ ਹੇਠ ਜੀਅ ਰਹੇ ਹਨ। ਲੋਕਾਂ ਨੂੰ ਆਪਣੀ ਜਾਨ-ਮਾਲ ਦੀ ਸੁਰੱਖਿਆ ਦੀ ਕੋਈ ਗਰੰਟੀ ਨਹੀਂ। ਉਨਾਂ ਕਿਹਾ ਕਿ ਲੋਕ ਡਰ ਦੇ ਸਾਏ ਹੇਠ ਜੀਅ ਰਹੇ ਹਨ, ਜਿਸਦਾ ਸਾਨੂੰ ਬਹੁਤ ਦੁੱਖ ਹੈ। ਬੇਸ਼ੱਕ ਪੁਲਿਸ ਕਹਿ ਰਹੀ ਹੈ ਕਿ ਦੋਸ਼ੀ ਫੜ ਲਏ ਗਏ ਹਨ, ਪਰ ਸਿਰਫ਼ ਫੜਨਾ ਕਾਫ਼ੀ ਨਹੀਂ। ਇਹ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਐਨੀ ਸਖ਼ਤ ਸਜ਼ਾ ਮਿਲੇ ਜੋ ਦੂਜਿਆਂ ਲਈ ਚਿਤਾਵਨੀ ਬਣੇ। Tania Father Health Update