
Punjab Weather Update: ਚੰਡੀਗੜ੍ਹ। ਪੰਜਾਬ ਵਿੱਚ ਇਸ ਵੇਲੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ ਤੇ ਤਾਪਮਾਨ ਲਗਾਤਾਰ 40 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਮੀਂਹ-ਹਨੇਰੀ ਦੀ ਭਵਿੱਖਬਾਣੀ ਕੀਤੀ ਹੈ।
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਲਗਭਗ ਸਾਰੇ ਇਲਾਕਿਆਂ ਵਿਚ ਹੀ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਅੱਜ ਪੂਰੇ ਸੂਬੇ ਵਿਚ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਤੇ ਹਨੇਰੀ ਦੀ ਵੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। Punjab Weather Update
Read Also : Punjab Government News: ‘ਸਰਕਾਰੀ ਲਾਰੀ’ ਨੂੰ ਭੁੱਲ ਗਈ ਪੰਜਾਬ ਸਰਕਾਰ, ਸਾਢੇ 3 ਸਾਲ ’ਚ ਨਹੀਂ ਖਰੀਦੀ ਇੱਕ ਵੀ ਬੱਸ
ਇਸੇ ਤਰ੍ਹਾਂ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ, ਪਰ ਇਸ ਦਾ ਘੇਰਾ ਹੌਲੀ ਹੌਲੀ ਛੋਟਾ ਹੁੰਦਾ ਜਾਵੇਗਾ। ਵਿਭਾਗ ਵੱਲੋਂ ਕੱਲ੍ਹ ਅਤੇ ਪਰਸੋਂ ਯਾਨੀ 10 ਜੁਲਾਈ ਤਕ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 11 ਜੁਲਾਈ ਤੋਂ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਤਾਂ ਹੈ ਪਰ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।