Punjab Roadways Strike: ਕੱਚੇ ਕਾਮਿਆਂ ਵੱਲੋਂ ਤਿੰਨ ਦਿਨਾਂ ਹੜਤਾਲ ਸ਼ੁਰੂ, ਬੱਸ ਅੱਡਿਆਂ ’ਤੇ ਲੋਕਾਂ ਦੀ ਭੀੜ ਲੱਗੀ

Punjab Roadways Strike
Punjab Roadways Strike: ਕੱਚੇ ਕਾਮਿਆਂ ਵੱਲੋਂ ਤਿੰਨ ਦਿਨਾਂ ਹੜਤਾਲ ਸ਼ੁਰੂ, ਬੱਸ ਅੱਡਿਆਂ ’ਤੇ ਲੋਕਾਂ ਦੀ ਭੀੜ ਲੱਗੀ

Punjab Roadways Strike: ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ

  • 8500 ਕਾਮੇ ਹੜਤਾਲ ਤੇ ਹੋਣ ਦਾ ਕੀਤਾ ਦਾਅਵਾ | Punjab Roadways Strike

Punjab Roadways Strike: ਪਟਿਆਲਾ (ਖ਼ੁਸ਼ਵੀਰ ਸਿੰਘ ਤੂਰ)। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਬੱਸਾਂ ਦੇ ਚੱਕੇ ਜਾਮ ਕਰਦਿਆ ਤਿੰਨ ਦਿਨਾਂ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਖੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਕੱਚੇ ਕਾਮਿਆਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ 8500 ਦੇ ਕਰੀਬ ਕਾਮੇ ਹੜਤਾਲ ’ਤੇ ਹਨ ਜਿਸ ਕਾਰਨ 2000 ਤੋਂ ਵੱਧ ਬੱਸਾਂ ਦੇ ਪਹੀਏ ਰੁਕੇ ਹੋਏ ਹਨ।

ਬੱਸਾਂ ਦੀ ਹੜਤਾਲ ਕਾਰਨ ਵੱਖ-ਵੱਖ ਅੱਡਿਆਂ ਤੇ ਲੋਕਾਂ ਦੀਆਂ ਭਾਰੀ ਭੀੜਾਂ ਜੁੜ ਰਹੀਆਂ ਹਨ ‌। ਜਥੇਬੰਦੀ ਦੇ ਆਗੂਆਂ ਹਰਕੇਸ਼ ਕੁਮਾਰ ਵਿੱਕੀ ਸੁਲਤਾਨ ਸਿੰਘ ਅਤੇ ਅਤਿੰਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਹਨਾਂ ਨਾਲ ਦਾਜਾਬਾਦ ਮੀਟਿੰਗ ਕਰਨ ਤੋਂ ਬਾਅਦ ਵੀ ਉਹਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਹੀ ਉਨਾਂ ਨੂੰ ਅੱਜ ਤਿੰਨ ਦਿਨਾਂ ਹੜਤਾਲ ਦੇ ਰਾਹ ’ਤੇ ਜਾਣਾ ਪਿਆ ਹੈ। Punjab Roadways Strike

Punjab Roadways Strike

Read Also : Punjab News: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਲਈ ਕੀਤਾ ਇੱਕ ਹੋਰ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਖੱਜਲ-ਖੁਆਰ ਕਰਕੇ ਰਾਜੀ ਨਹੀਂ ਹਨ ਪਰ ਸਰਕਾਰ ਅਜਿਹਾ ਕਰਵਾ ਰਹੀ ਹੈ। ਉਨਾਂ ਕਿਹਾ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ, ਸਰਕਾਰੀ ਬੱਸਾਂ ਪਾਉਣ ਸਮੇਤ ਅਨੇਕਾਂ ਮੰਗਾਂ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਦੱਸਣਯੋਗ ਹੈ ਕਿ ਕੇਵਲ ਪੱਕੇ ਮੁਲਾਜ਼ਮਾਂ ਵੱਲੋਂ ਹੀ ਸਰਕਾਰੀ ਬੱਸਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਗਿਣਤੀ ਕਾਫੀ ਘੱਟ ਹੈ। ਇਧਰ ਕੱਚੇ ਕਾਮਿਆਂ ਦੀ ਹੜਤਾਲ ਕਾਰਨ ਅੱਜ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਚਾਂਦੀ ਰਹੇਗੀ ਕਿਉਂਕਿ ਆਧਾਰ ਕਾਰਡ ਕਾਰਨ ਉਨ੍ਹਾਂ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।