
Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਅੱਜ ਕੋਈ ਵੱਡਾ ਐਲਾਨ ਕਰ ਸਕਦੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚਕਾਰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਦੁਪਹਿਰ 2 ਵਜੇ ਹੋਣ ਜਾ ਰਹੀ ਹੈ, ਜਿਸ ’ਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਪੰਜਾਬ ਸਕੱਤਰੇਤ ’ਚ ਹੋਵੇਗੀ। ਜਾਣਕਾਰੀ ਅਨੁਸਾਰ, ਇਸ ਮੀਟਿੰਗ ’ਚ ਵਿਧਾਨ ਸਭਾ ’ਚ ਪੇਸ਼ ਕੀਤੇ ਜਾਣ ਵਾਲੇ ਬਿੱਲ ਤੇ ਪ੍ਰਸਤਾਵ ਪੇਸ਼ ਕੀਤੇ ਜਾ ਸਕਦੇ ਹਨ ਤੇ ਇਹ ਬਿੱਲ ਤੇ ਪ੍ਰਸਤਾਵ ਭਲਕੇ ਵਿਧਾਨ ਸਭਾ ’ਚ ਪੇਸ਼ ਕੀਤੇ ਜਾ ਸਕਦੇ ਹਨ। ਧਿਆਨ ਦੇਣ ਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। Punjab Cabinet Meeting