Punjab Cabinet Ministers: ਪੰਜਾਬ ਦੇ ਕੈਬਨਿਟ ਮੰਤਰੀਆਂ ’ਤੇ ਐਫਆਈਆਰ ਦਰਜ, ਜਾਣੋ ਕੀ ਹੈ ਮਾਮਲਾ

Ludhiana News

Punjab Cabinet Ministers: ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਦੇ ਖ਼ਿਲਾਫ਼ ਐਫ਼ਆਈਆਰ ਦਰਜ ਹੋ ਗਈ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ਦੇ ਅਧਾਰ ’ਤੇ ਚੰਡੀਗੜ੍ਹ ਸਾਈਬਰ ਸੈੱਲ ਨੇ ਅਮਨ ਅਰੋੜਾ ਅਤੇ ਹਰਪਾਲ ਚੀਮਾ ਵਿਰੁੱਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਇਸ ਨੂੰ ਚਲਾਉਣ ਦੇ ਦੋਸ਼ ’ਤੇ ਮਾਮਲਾ ਦਰਜ ਕਰ ਲਿਆ ਹੈ।

Read Also : ਪਾਣੀ ਦੇ ਮੁੱਦੇ ‘ਤੇ ਮੁੱਖ ਮੰਤਰੀ ਮਾਨ ਦਾ ਵਿਧਾਨ ਸਭਾ ‘ਚ ਸੰਬੋਧਨ

ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਆਗੂਆਂ ਖ਼ਿਲਾਫ਼ ਸ਼ਿਕਾਇਤ ਦਿੰਦਿਆਂ ਕਿਹਾ ਸੀ ਕਿ ਇਨ੍ਹਾਂ ਆਗੂਆਂ ਨੇ ਜਾਣਬੁੱਝ ਕੇ ਉਨ੍ਹਾਂ ਦੀ ਅਧਿਕਾਰਤ ਵੀਡੀਓ ਨਾਲ ਛੇੜਛਾੜ ਕੀਤੀ ਹੈ। ਬਾਜਵਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਵਿਧਾਇਕ ਗਨੀਵ ਕੌਰ ਮਜੀਠੀਆ ਦੀ ਸਰਕਾਰੀ ਰਿਹਾਇਸ਼ ’ਤੇ ਵਿਜੀਲੈਂਸ ਵੱਲੋਂ ਮਾਰੇ ਗਏ ਛਾਪੇ ਸਬੰਧੀ ਬਿਆਨ ਦਿੱਤਾ ਸੀ, ਪਰ ‘ਆਪ’ ਆਗੂਆਂ ਨੇ ਗਨੀਵ ਕੌਰ ਦਾ ਨਾਂਅ ਐਡਿਟ ਕਰ ਦਿੱਤਾ ਅਤੇ ਇਸ ਨੂੰ ਇਸ ਤਰ੍ਹਾਂ ਪੇਸ਼ ਕੀਤਾ ਕਿ ਜਿਵੇਂ ਉਨ੍ਹਾਂ ਨੇ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਦਾ ਵਿਰੋਧ ਕੀਤਾ ਹੋਵੇ। Punjab Cabinet Ministers