Police Flag March: ਸ਼ਹਿਰ ’ਚ ਪੁਲਿਸ ਨੇ ਕੀਤਾ ਫਲੈਗ ਮਾਰਚ

Police Flag March
Police Flag March: ਸ਼ਹਿਰ ’ਚ ਪੁਲਿਸ ਨੇ ਕੀਤਾ ਫਲੈਗ ਮਾਰਚ

ਅਬੋਹਰ (ਮੇਵਾ ਸਿੰਘ)। Police Flag March: ਕੱਪੜਾ ਵਪਾਰੀ ਸੰਜੇ ਵਰਮਾ ਦੇ ਕਤਲ ਤੋਂ ਬਾਅਦ ਸ਼ਹਿਰ ਦੇ ਵਪਾਰੀਆਂ ਵਿੱਚ ਪੈਦਾ ਹੋਏ ਡਰ ਦੇ ਮਾਹੌਲ ਨੂੰ ਖਤਮ ਕਰਨ ਲਈ, ਅੱਜ ਸ਼ਹਿਰ ’ਚ ਪੁਲਿਸ ਵੱਲੋਂ ਐਸਐਸਪੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਜਿਸ ’ਚ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਐਸਐਸਪੀ ਸਮੇਤ ਸਾਰੇ ਥਾਣਿਆਂ ਦੇ ਇੰਚਾਰਜਾਂ ਤੇ ਪੁਲਿਸ ਮੁਲਾਜ਼ਮਾਂ ਨੇ ਥਾਣਾ ਨੰਬਰ 1 ਤੋਂ ਅਗਰਸੇਨ ਚੌਕ ਤੱਕ ਪੈਦਲ ਮਾਰਚ ਕੱਢਿਆ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਲਗਭਗ ਇੱਕ ਦਰਜਨ ਵਾਹਨਾਂ ’ਚ ਪੂਰੇ ਸ਼ਹਿਰ ਦਾ ਚੱਕਰ ਲਾਇਆ। ਇਸ ਦੌਰਾਨ ਐਸਐਸਪੀ ਨੇ ਕਿਹਾ ਕਿ ਸ਼ਹਿਰ ਦੇ ਵਪਾਰੀਆਂ ਨੂੰ ਡਰਨ ਦੀ ਲੋੜ ਨਹੀਂ ਹੈ।

ਇਹ ਖਬਰ ਵੀ ਪੜ੍ਹੋ : Lehragaga News: 30 ਲੱਖ ਰੁਪਏ ਦੇ ਚੋਰੀ ਦੇ ਸਮਾਨ, ਚੋਰੀ ਦੀ ਗੱਡੀ ਸਮੇਤ 4 ਗ੍ਰਿਫਤਾਰ

ਕਿਉਂਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਅਬੋਹਰ ਸ਼ਹਿਰ ਲਈ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਲਾਈਨ ਪਾਰ ਇਲਾਕੇ ’ਚ ਬੀਤੀ ਰਾਤ ਹੋਈ ਗੁੰਡਾਗਰਦੀ ਬਾਰੇ ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਥਾਣਾ ਨੰਬਰ 2 ਦੀ ਪੁਲਿਸ ਨੇ ਅੱਧੀ ਦਰਜਨ ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਸਮਾਜ ਵਿਰੋਧੀ ਅਨਸਰਾਂ ਨੂੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਤੇ ਰਾਤ ਨੂੰ ਹੋਣ ਵਾਲੀ ਲੁੱਟ ਨੂੰ ਰੋਕਣ ਲਈ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ। ਇਸ ਮੌਕੇ ਡੀਐਸਪੀ ਸੁਖਵਿੰਦਰ ਸਿੰਘ, ਡੀਐਸਪੀ ਬੱਲੂਆਣਾ ਤੇਜਿੰਦਰ ਪਾਲ ਸਿੰਘ, ਥਾਣਾ ਨੰਬਰ 1 ਦੇ ਇੰਚਾਰਜ ਪਰਮਜੀਤ ਕੁਮਾਰ, ਥਾਣਾ ਨੰਬਰ 2 ਤੋਂ ਪ੍ਰੋਮਿਲਾ ਸਿੱਧੂ ਤੋਂ ਇਲਾਵਾ ਹੋਰ ਸਾਰੇ ਥਾਣਿਆਂ ਦੇ ਇੰਚਾਰਜ ਅਤੇ ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ।