
ਕਿਹਾ, ਨਸ਼ਿਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 16 ਜੁਲਾਈ ਤੋਂ ਦੁਬਾਰਾ ਸ਼ੁਰੂ ਕੀਤੀ ਜਾਵੇਗੀ ਮੁਹਿੰਮ
Drug Free Punjab: (ਅਨਿਲ ਲੁਟਾਵਾ) ਅਮਲੋਹ। ਨਸ਼ਿਆਂ ਦੇ ਜੜੋਂ ਖਾਤਮੇ ਲਈ ਅੱਜ ਮਾਰਕੀਟ ਕਮੇਟੀ ਦਫ਼ਤਰ ਅਮਲੋਹ ਵਿਖੇ ਐਸਡੀਐਮ ਚੇਤਨ ਬੰਗੜ ਦੀ ਅਗਵਾਈ ਵਿੱਚ ਮੀਟਿੰਗ ਹੋਈ ਜਿਸ ਵਿੱਚ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਸ਼ਿਆਂ ਵਿਰੁੱਧ ਬਣਾਈਆਂ ਕਮੇਟੀਆਂ ਦੇ ਨੁਮਾਇੰਦੇ ਪਹੁੰਚੇ ਉਥੇ ਹੀ ਜ਼ਿਲ੍ਹਾ ਕੋਆਰਡੀਨੇਟਰ ਓਕਾਰ ਚੋਹਾਨ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ’ਤੇ ਗੱਲਬਾਤ ਕਰਦਿਆਂ ਐਸਡੀਐਮ ਚੇਤਨ ਬੰਗੜ ਅਤੇ ਜ਼ਿਲ੍ਹਾ ਕੋਆਰਡੀਨੇਟਰ ਓਕਾਰ ਚੋਹਾਨ ਨੇ ਕਿ ਨਸ਼ਿਆਂ ਦੇ ਜੜੋਂ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 16 ਜੁਲਾਈ ਤੋਂ ਦੁਬਾਰਾ ਸ਼ੁਰੂ ਹੋਣ ਜਾ ਰਹੀ ਹੈ ਤਾਂ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।
ਉਹਨਾਂ ਹਲਕਾ ਅਮਲੋਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਾਥ ਜ਼ਰੂਰ ਦੇਣ ਕਿਉਂਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਵੀ ਬਹੁਤ ਜ਼ਿਆਦਾ ਲੋੜ ਹੈ। ਉਹਨਾਂ ਅੱਗੇ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਨਸ਼ਿਆਂ ਦੀ ਆਦੀ ਹੋ ਗਏ ਹਨ ਉਹਨਾਂ ਨੂੰ ਨਸ਼ੇ ਛੁਡਵਾਉਣ ਲਈ ਮੱਦਦ ਕੀਤੀ ਜਾਵੇਗੀ ਉਥੇ ਹੀ ਜਿਹੜੇ ਹਾਲੇ ਨਸ਼ਾ ਵੇਚਣ ਤੋਂ ਨਹੀਂ ਹਟ ਰਹੇ ਉਹਨਾਂ ਦੀ ਸੂਚਨਾ ਸਾਨੂੰ ਜ਼ਰੂਰ ਦਿੱਤੀ ਜਾਵੇ ਤਾਂ ਕਿ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ’ਤੇ ਨਵਨਿਯੁਕਤ ਕੋਆਰਡੀਨੇਟਰਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। Drug Free Punjab
ਇਹ ਵੀ ਪੜ੍ਹੋ: Haryana New Governor: ਰਾਸ਼ਟਰਪਤੀ ਨੇ ਹਰਿਆਣਾ ਅਤੇ ਗੋਆ ’ਚ ਨਵੇਂ ਰਾਜਪਾਲ ਕੀਤੇ ਨਿਯੁਕਤ
ਇਸ ਮੀਟਿੰਗ ਵਿੱਚ ਡੀਐਸਪੀ ਗੁਰਦੀਪ ਸਿੰਘ, ਨਗਰ ਕੌਂਸਲ ਅਮਲੋਹ ਦੇ ਸੀਨੀਅਰ ਵਾਇਸ ਪ੍ਰਧਾਨ ਵਿੱਕੀ ਮਿੱਤਲ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਥਾਣਾ ਅਮਲੋਹ ਦੇ ਮੁਖੀ ਬਲਜਿੰਦਰ ਸਿੰਘ, ਥਾਣਾ ਮੰਡੀ ਗੌਬਿੰਦਗੜ ਦੇ ਮੁਖੀ ਮਨਪ੍ਰੀਤ ਸਿੰਘ ਦਿਓਲ, ਚੇਅਰਮੈਨ ਦੀਪ ਸਿੰਘ, ਐਸਐਮਓ ਜੈਦੀਪ, ਡਾ. ਅਮਨਦੀਪ ਧੀਮਾਨ, ਵਾਇਸ ਕੋਆਰਡੀਨੇਟਰ ਸੁਖਚੈਨ ਦੀਵਾ, ਵਾਇਸ ਕੋਆਰਡੀਨੇਟਰ ਕਨੂੰ ਸ਼ਰਮਾ, ਸ਼ਨੀ ਮਾਹੀ ਅਮਲੋਹ, ਦਰਸ਼ਨ ਸਿੰਘ ਭੱਦਲਥੂਹਾ, ਕੌਂਸਲਰ ਲਵਪ੍ਰੀਤ ਸਿੰਘ ਲਵੀ ਆਦਿ ਮੌਜੂਦ ਸਨ।