Amritsar News: ਅੰਮ੍ਰਿਤਸਰ ’ਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਮੇਤ ਇੱਕ ਕਾਬੂ

Amritsar News
Amritsar News: ਅੰਮ੍ਰਿਤਸਰ ’ਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਮੇਤ ਇੱਕ ਕਾਬੂ

ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਨਾਲ ਮਿਲ ਕਰ ਰਿਹਾ ਸੀ ਕੰਮ: ਡੀਜੀਪੀ ਗੌਰਵ ਯਾਦਵ

Amritsar News: (ਰਾਜਨ ਮਾਨ) ਅੰਮ੍ਰਿਤਸਰ। ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਉਹ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਇਆ ਹੈ।

ਇਹ ਵੀ ਪੜ੍ਹੋ: Loot Gang Arreste: ਲੁੱਟ-ਖੋਹ ਦੀ ਫਿਰਾਕ ’ਚ ਬੈਠੇ ਗਿਰੋਹ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕੀਤਾ ਕਾਬੂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਜੋ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਸੂਬੇ ਭਰ ਦੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ। Amritsar News

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਦੇ ਪਿੰਡ ਡੱਲ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਹਰਜਿੰਦਰ ਸਿੰਘ ਨੂੰ ਅੰਮ੍ਰਿਤਸਰ-ਝਬਾਲ ਸੜਕ ’ਤੇ ਬੋਹੜੂ ਪੁਲ ਨੇੜੇ ਰੋਕਿਆ, ਜਦੋਂ ਉਹ ਕਿਸੇ ਪਾਰਟੀ ਨੂੰ ਖੇਪ ਡਲੀਵਰ ਕਰਨ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ।