ਜਿਲ੍ਹਾ ਮਾਲੇਰਕੋਟਲਾ ਦੇ ਅਮਰਗੜ੍ਹ ਅਤੇ ਅਹਿਮਦਗੜ੍ਹ ਦੀਆਂ ਤਹਿਸੀਲ ਇਮਾਰਤਾਂ ਦਾ ਉਦਘਾਟਨ | Punjab News
Punjab News: ਮਲੇਰਕੋਟਲਾ, (ਗੁਰਤੇਜ ਜੋਸ਼ੀ)। ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਇਲਾਕਾ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਵੇਂ ਬਣਾਏ ਗਏ ਤਹਿਸੀਲ ਕੰਪਲੈਕਸ ਅਹਿਮਦਗੜ੍ਹ ਅਤੇ ਤਹਿਸੀਲ ਕੰਪਲੈਕਸ ਅਮਰਗੜ੍ਹ ਦੇ ਉਦਘਾਟਨ ਕਰਕੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ।
ਇਹ ਵੀ ਪੜ੍ਹੋ: PM Modi : ਪੰਜਾਬ ਆਉਣਗੇ PM ਨਰਿੰਦਰ ਮੋਦੀ! ਸੂਬੇ ਨੂੰ ਦੇਣ ਜਾ ਰਹੇ ਵੱਡਾ ਤੋਹਫਾ

ਜ਼ਿਕਰਯੋਗ ਹੈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਮਰਗੜ੍ਹ ਅਨਾਜ ਮੰਡੀ ਵਿਖੇ ਇਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ, ਵਿਧਾਇਕ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਮਲੇਰਕੋਟਲਾ, ਐਸ.ਐਸ.ਪੀ.ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ। Punjab News