ਚੰਡੀਗੜ੍ਹ (ਸੱਚ ਕਹੂੰ ਨਿਊਜ਼)। Amandeep Kaur Case: ਪੰਜਾਬ ਪੁਲਿਸ ਦੀ ਥਾਰ ਵਾਲੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਫਿਲਹਾਲ ਜੇਲ੍ਹ ’ਚ ਹੀ ਰਹੇਗੀ। ਅਮਨਦੀਪ ਕੌਰ ਨੂੰ ਝਟਕਾ ਦਿੰਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ, ਬਰਖਾਸਤ ਮਹਿਲਾ ਕਾਂਸਟੇਬਲ ਨੂੰ ਜ਼ਿਲ੍ਹਾ ਅਦਾਲਤ ਤੋਂ ਵੀ ਕੋਈ ਰਾਹਤ ਨਹੀਂ ਮਿਲੀ ਸੀ। ਥਾਰ ਵਾਲੀ ਤੋਂ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। Amandeep Kaur Case
ਇਹ ਖਬਰ ਵੀ ਪੜ੍ਹੋ : Faridkot Jail: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਕੇਂਦਰੀ ਜੇਲ੍ਹ ਫਰੀਦਕੋਟ ਦਾ ਦੌਰਾ…
ਬਰਖਾਸਤ ਪੁਲਿਸ ਅਧਿਕਾਰੀ ਦੀ ਲਗਭਗ 1.35 ਕਰੋੜ ਰੁਪਏ ਦੀ ਜਾਇਦਾਦ ਹੁਣ ਤੱਕ ਜ਼ਬਤ ਕਰ ਲਈ ਗਈ ਹੈ। ਪੰਜਾਬ ਦੇ ਬਠਿੰਡਾ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਕਾਰਨ ਖ਼ਬਰਾਂ ਵਿੱਚ ਆਈ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਤੇ ਥਾਰ ਵਾਲੀ ਬੀਬੀ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਥਾਰ ਚਲਾ ਰਹੇ ਕਾਂਸਟੇਬਲ ਨੂੰ ਪੁਲਿਸ ਨੇ 17 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਗਿਆ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਅਮਨਦੀਪ ਕੌਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। Amandeep Kaur Case
ਬਰਖਾਸਤ ਕੀਤੇ ਗਏ ਕਾਂਸਟੇਬਲ ਨੇ ਅਦਾਲਤ ’ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਮਨਦੀਪ ਕੌਰ ਇਸ ਸਮੇਂ ਬਠਿੰਡਾ ਜ਼ੇਲ੍ਹ ’ਚ ਬੰਦ ਹੈ, ਜਿਸਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 26 ਮਈ ਨੂੰ ਪਿੰਡ ਬਾਦਲ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ, ਉਹ ਵਿਜੀਲੈਂਸ ਕੋਲ ਪੁਲਿਸ ਰਿਮਾਂਡ ’ਤੇ ਵੀ ਸੀ, ਪਰ ਉਸਦੀ ਸਿਹਤ ਅਚਾਨਕ ਵਿਗੜਨ ਕਾਰਨ ਉਸਨੂੰ ਏਮਜ਼ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ। ਜਿੱਥੋਂ ਉਸਨੇ ਹੁਣ ਇਹ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਪਰ ਹੁਣ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਐਸਟੀਐਫ ਟੀਮ ਨੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਮੁਲਜ਼ਮ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਬਾਦਲ ਰੋਡ ਤੋਂ ਕਾਲੀ ਥਾਰ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ 17.71 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ, ਜਿਸ ਕਾਰਨ ਡੀਜੀਪੀ ਨੇ ਅਗਲੇ ਹੀ ਦਿਨ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਜਦੋਂ ਮਹਿਲਾ ਪੁਲਿਸ ਕਰਮਚਾਰੀ ਅਮਨਦੀਪ ਕੌਰ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਤਾਂ ਲੋਕਾਂ ਨੇ ਉਸ ਦੀਆਂ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਲੋਕਾਂ ਨੇ ਉਸਨੂੰ ਇੰਸਟਾ ਕਵੀਨ ਦਾ ਨਾਂਅ ਦਿੱਤਾ ਸੀ। ਉਸ ਸਮੇਂ, ਅਮਨਦੀਪ ਦੇ ਇੰਸਟਾਗ੍ਰਾਮ ’ਤੇ ਫਾਲੋਅਰਜ਼ ਦੀ ਗਿਣਤੀ ਅਚਾਨਕ ਵੱਧ ਗਈ। Amandeep Kaur Case