Breaking News: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ

Jagdeep Dhankhar Resignation
Breaking News: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ (ਏਜੰਸੀ)। Jagdeep Dhankhar Resignation: ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਸੋਮਵਾਰ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਧਨਖੜ ਨੇ ਆਪਣੇ ਅਸਤੀਫ਼ੇ ’ਚ ਲਿਖਿਆ ਹੈ ਕਿ ਸਿਹਤ ਨੂੰ ਪਹਿਲ ਦਿੰਦੇ ਹੋਏ ਤੇ ਡਾਕਟਰਾਂ ਦੀ ਸਲਾਹ ਦੀ ਪਾਲਣਾ ਕਰਦੇ ਹੋਏ, ਮੈਂ ਤੁਰੰਤ ਪ੍ਰਭਾਵ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਇਹ ਅਸਤੀਫ਼ਾ ਸੰਵਿਧਾਨ ਦੇ ਅਨੁਛੇਦ 67(ਏ) ਦੇ ਅਨੁਸਾਰ ਹੈ। ਮੈਂ ਭਾਰਤ ਦੇ ਰਾਸ਼ਟਰਪਤੀ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ਕਾਰਜਕਾਲ ਦੌਰਾਨ ਮੈਨੂੰ ਨਿਰੰਤਰ ਸਮਰਥਨ ਤੇ ਸ਼ਾਂਤੀਪੂਰਨ ਕੰਮਕਾਜੀ ਸਬੰਧ ਪ੍ਰਦਾਨ ਕੀਤੇ ਹਨ। ਇਹ ਮੇਰੇ ਲਈ ਬਹੁਤ ਹੀ ਸੁਹਾਵਣਾ ਅਨੁਭਵ ਸੀ।

ਇਹ ਖਬਰ ਵੀ ਪੜ੍ਹੋ : ਕਿਸਾਨਾਂ ਦੇ ਹਿੱਤ ’ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੜ੍ਹੋ ਤੇ ਜਾਣੋ

ਉਨ੍ਹਾਂ ਅੱਗੇ ਕਿਹਾ, ਮੈਂ ਮਾਣਯੋਗ ਪ੍ਰਧਾਨ ਮੰਤਰੀ ਤੇ ਮੰਤਰੀ ਪ੍ਰੀਸ਼ਦ ਦਾ ਵੀ ਧੰਨਵਾਦ ਕਰਦਾ ਹਾਂ। ਪ੍ਰਧਾਨ ਮੰਤਰੀ ਦਾ ਸਮਰਥਨ ਮੇਰੇ ਲਈ ਬਹੁਤ ਕੀਮਤੀ ਰਿਹਾ ਹੈ ਤੇ ਮੈਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਇਸ ਤੋਂ ਪਹਿਲਾਂ, ਉਪ ਰਾਸ਼ਟਰਪਤੀ ਧਨਖੜ ਨੇ ਕਿਹਾ ਸੀ ਕਿ ਪ੍ਰਮਾਤਮਾ ਦੀ ਕਿਰਪਾ ਨਾਲ, ਉਹ ਅਗਸਤ 2027 ’ਚ ਸੇਵਾਮੁਕਤ ਹੋ ਜਾਣਗੇ। 14ਵੇਂ ਉਪ ਰਾਸ਼ਟਰਪਤੀ ਵਜੋਂ ਧਨਖੜ ਦਾ ਪੰਜ ਸਾਲ ਦਾ ਕਾਰਜਕਾਲ 10 ਅਗਸਤ, 2027 ਨੂੰ ਖਤਮ ਹੋ ਰਿਹਾ ਹੈ। ਪੇਸ਼ੇ ਤੋਂ ਵਕੀਲ ਧਨਖੜ, ਉਪ ਰਾਸ਼ਟਰਪਤੀ ਚੁਣੇ ਜਾਣ ਤੋਂ ਪਹਿਲਾਂ ਪੱਛਮੀ ਬੰਗਾਲ ਦੇ ਰਾਜਪਾਲ ਸਨ। Jagdeep Dhankhar Resignation