Patiala Police News: ਪਟਿਆਲਾ ’ਚ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਮੁਹਿੰਮ ਹੋਈ ਸ਼ੁਰੂ, ਬੱਚਿਆਂ ਦੀ ਸੁਰੱਖਿਆ ਦਾ ਮੁੱਦਾ

Patiala Police News
Patiala Police News: ਪਟਿਆਲਾ ’ਚ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਮੁਹਿੰਮ ਹੋਈ ਸ਼ੁਰੂ, ਬੱਚਿਆਂ ਦੀ ਸੁਰੱਖਿਆ ਦਾ ਮੁੱਦਾ

Patiala Police News: ਜ਼ਿਲ੍ਹੇ ਭਰ ’ਚ ਛਾਪੇਮਾਰੀ ਲਈ ਦਿੱਤੇ ਆਦੇਸ਼, ਵੱਖ-ਵੱਖ ਨੋਡਲ ਅਫ਼ਸਰ ਲਾਏ

  • ਸ਼ੱਕ ਪੈਣ ’ਤੇ ਡੀਐੱਨਏ ਟੈਸਟ ਵੀ ਕਰਵਾਇਆ ਜਾਵੇਗਾ, ਸਾਰੇ ਪ੍ਰਬੰਧ ਮੁਕੰਮਲ | Patiala Police News

Patiala Police News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ਅੰਦਰ ਭੀਖ ਮੰਗਣ ਵਾਲਿਆ ਦੇ ਡੀਐੱਨਏ ਟੈਸਟ ਕਰਵਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਆਖਰ ਜਾਗਿਆ ਹੈ। ਪਟਿਆਲਾ ਦੀ ਡਿਪਟੀ ਕਮਿਸ਼ਨਰ ਵੱਲੋਂ ਅੱਜ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਇੱਧਰ ਅੱਜ ਪਟਿਆਲਾ ਅੰਦਰੋਂ ਭੀਖ ਮੰਗਦੇ 19 ਬੱਚਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਚਾਉਣ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਕਰਨ ਸਮੇਤ ਭੀਖ ਮੰਗਦੇ ਬੱਚਿਆਂ ਦੇ ਡੀਐੱਨਏ ਟੈਸਟ ਕਰਵਾਉਣ ਸਬੰਧੀ ਪ੍ਰੋਜੈਕਟ ਜੀਵਨਜੋਤ ਸਬੰਧੀ ਮੁਹਿੰਮ ਆਰੰਭੀ ਗਈ ਹੈ।

ਪਟਿਆਲਾ ਜ਼ਿਲ੍ਹੇ ਅੰਦਰੋਂ ਅੱਜ ਇਸ ਮੁਹਿੰਮ ਦਾ ਵੀ ਅਗਾਜ਼ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਤੇ ਟਾਸਕ ਫੋਰਸ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚੋਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗਦੇ 19 ਬੱਚੇ ਬਚਾਏ ਗਏ ਹਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਭੀਖ ਮੰਗਦੇ ਫੜੇ ਗਏ ਸ਼ੱਕੀ ਬੱਚਿਆਂ ਦੇ ਡੀਐੱਨਏ ਟੈਸਟ ਕਰਵਾਉਣ ਸਮੇਤ ਬਾਲ ਮਜ਼ਦੂਰੀ ਰੋਕਣ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। Patiala Police News

Read Also : Punjab News Today: ਅੱਜ ਪੰਜਾਬ ਲਈ ਹੋਣ ਜਾ ਰਹੇ ਨੇ ਵੱਡੇ ਐਲਾਨ, ਚੰਡੀਗੜ੍ਹ ਤੋਂ ਆਇਆ ਸੱਦਾ, ਜਾਣੋ ਕੀ ਹੈ ਏਜੰਡਾ

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵੱਖ-ਵੱਖ ਚੌਂਕਾਂ ਸਮੇਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਸਮੇਤ ਹੋਰ ਬਾਜ਼ਾਰਾਂ ਤੇ ਸੰਭਾਵਤ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਕੀਤੀ ਜਾਵੇ ਅਤੇ ਬਾਲ ਭਿੱਖਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚੇ ਤਸਕਰੀ ਦਾ ਸੌਖਾ ਨਿਸ਼ਾਨਾ ਹੁੰਦੇ ਹਨ, ਇਸ ਲਈ ਬਾਲ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਬਾਲ ਭਿੱਖਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Patiala Police News

ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਬਾਲ ਅਧਿਕਾਰਾਂ ਦੇ ਵੀ ਖ਼ਿਲਾਫ਼ ਹੈ, ਜਿਸ ਲਈ ਭੀਖ ਮੰਗਦੇ ਬੱਚਿਆਂ ਦੇ ਅਸਲ ਮਾਪਿਆਂ ਦੀ ਪਛਾਣ ਕਰਨ ਲਈ ਇਨ੍ਹਾਂ ਬੱਚਿਆਂ ਤੇ ਇਨ੍ਹਾਂ ਦੇ ਨਾਲ ਵਾਲੇ ਵਿਅਕਤੀ ਦੇ ਡੀਐੱਨਏ ਟੈਸਟ ਲਈ ਏਡੀਸੀ (ਜ) ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਅਤੇ ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

‘ਆਮ ਲੋਕ ਵੀ ਦੇਣ ਇਸ ਮੁਹਿੰਮ ਵਿੱਚ ਸਹਿਯੋਗ’

ਡੀਸੀ ਵੱਲੋਂ ਜ਼ਿਲ੍ਹੇ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਨ ਲਈ ਆਮ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਗਈ ਹੈ। ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਕਿਸੇ ਵੀ ਬੱਚੇ ਨੂੰ ਭੀਖ ਨਾ ਦੇਣ, ਸਗੋਂ ਜੇਕਰ ਕਿਤੇ ਅਜਿਹੇ ਬੱਚੇ ਭੀਖ ਮੰਗਦੇ ਨਜ਼ਰ ਆਉਣ ਤਾਂ ਚਾਈਲਡ ਹੈਲਪ ਲਾਈਨ 1098 ’ਤੇ ਸੂਚਨਾ ਦਿੱਤੀ ਜਾਵੇ ਤਾਂ ਕਿ ਅਜਿਹੇ ਬੱਚਿਆਂ ਨੂੰ ਤੁਰੰਤ ਸੁਰੱਖਿਆ, ਸੰਭਾਲ ਅਤੇ ਸੁਚੱਜਾ ਭਵਿੱਖ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣ।

ਭੀਖ ਮੰਗਣ ਵਾਲੇ ਹੋਣ ਲੱਗੇ ਗਾਇਬ

ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਨ ਦੀ ਚੱਲੀ ਮੁਹਿੰਮ ਤਹਿਤ ਪਟਿਆਲਾ ਸ਼ਹਿਰ ਅੰਦਰ ਭੀਖ ਮੰਗਦੇ ਭਿਖਾਰੀਆਂ ਵੱਲੋਂ ਵੀ ਦੜ੍ਹ ਵੱਟ ਲਈ ਗਈ ਹੈ। ਅੱਜ ਜਦੋਂ ਵੱਖ-ਵੱਖ ਚੌਂਕਾਂ ਵਿੱਚ ਦੇਖਿਆ ਗਿਆ ਤਾਂ ਬੱਚੇ ਜਾਂ ਮੰਗਤੇ ਦਿਖਾਈ ਨਾ ਦਿੱਤੇ। ਇਸ ਮੁਹਿੰਮ ਦਾ ਭਿਖਾਰੀਆਂ ਦੇ ਸਰਗਣਿਆਂ ਨੂੰ ਵੀ ਪਤਾ ਚੱਲ ਚੁੱਕਾ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਆਪਣਾ ਇਹ ਕੰਮ ਫਿਲਹਾਲ ਠੰਢੇ ਬਸਤੇ ਪਾ ਦਿੱਤਾ ਹੈ। ਛੋਟੀ ਬਾਰਾਂਦਰੀ ਵਿਖੇ ਛੋਟੇ ਬੱਚੇ ਮੰਗਦੇ ਜਾਂ ਪੈੱਨ ਵੇਚਦੇ ਆਮ ਦੇਖੇ ਜਾਂਦੇ ਸਨ, ਪਰ ਅੱਜ ਇੱਥੇ ਕੋਈ ਨਜ਼ਰ ਨਹੀਂ ਆਇਆ।