
Land Pooling Policy Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ‘ਚ ਲੈਂਡ ਪੂਲਿੰਗ ਪਾਲਿਸੀ ਦੇ ਸ਼ੋਰ ਸ਼ਰਾਬੇ ਦੌਰਾਨ ਪੰਜਾਬ ਕੈਬਨਿਟ ਮੀਟਿੰਗ ਬੁਲਾਈ ਗਈ। ਮੀਟਿੰਗ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰੈਸ ਕਾਨਫਰੰਸ ਕਰਕੇ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਪੰਜਾਬ ਦੇ ਕਿਸਾਨ ਲੈਂਡ ਪੂਲਿੰਗ ਪਾਲਿਸੀ ਤੋਂ ਨਰਾਜ਼ ਨਹੀਂ ਹਨ।
Read Also : Land Pooling Punjab: ਲੈਂਡ ਪੂਲਿੰਗ ਖ਼ਿਲਾਫ਼ ਦਰਜ਼ ਹੋਈਆਂ ਸ਼ਿਕਾਇਤਾਂ ਨੂੰ ਨਸ਼ਰ ਨਹੀਂ ਕਰ ਰਹੀ ਸਰਕਾਰ
ਕਿਸਾਨ ਇਸ ਲੈਂਡ ਪੂਲਿੰਗ ਪਾਲਿਸੀ ਨਾਲ ਸਹਿਮਤ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜ਼ਮੀਨ ‘ਤੇ ਖੇਤੀ ਕਰਨ ਦਾ ਅਧਿਕਾਰ ਵੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਲਾਨਾ ਠੇਕਾ 50 ਹਜ਼ਾਰ ਰੁਪਏ ਵੀ ਦਿੱਤਾ ਜਾਵੇਗਾ। ਕਿਸਾਨ ਦੀ ਜ਼ਮੀਨ ਦੇਣ ਜਾਂ ਨਾ ਦੇਣ ਦੀ ਆਪਣੀ ਖੁਦ ਦੀ ਮਰਜੀ ਹੋਵੇਗੀ। ਤੁਸੀਂ ਖੁਦ ਹੀ ਦੇਖੋ ਮੁੱਖ ਮੰਤਰੀ ਦੀ ਪ੍ਰੈੱਸ ਫਾਨਫਰੰਸ।