ਰਾਜਸਥਾਨ ਦਾ ਜਾਟ ਸਮਾਜ ਪੂਜਨੀਕ ਗੁਰੂ ਜੀ ਦੇ ਨਾਲ: ਰਾਜਾ ਰਾਮ ਮੀਲ
ਸਰਸਾ: ਸਾਨੂੰ ਮਾਣ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਰਾਜਸਥਾਨ ਨਾਲ ਸੰਬੰਧ ਰੱਖਦੇ ਹਨ। ਇਹ ਸ਼ਬਦ ਰਾਜਸਥਾਨ ਜਾਟ ਮਹਾਂ ਸਭਾ ਦੇ ਪ੍ਰਧਾਨ ਰਾਜਾ ਰਾਮ ਮੀਲ ਨੇ ਪ੍ਰਗਟ ਕੀਤੇ। ਉਨ੍ਹਾਂ ਦੇ ਨਾਲ ਡੇਰਾ ਸੱਚਾ ਸੌਦਾ ਪਹੁੰਚੇ ਕਰਨਲ ਆਰ.ਕੇ. ਬਿੰਜਾਰਨੀਆ, ਸ਼ੇਰ ਸਿੰਘ ਪੂਨੀਆ ਅਤੇ ਹੋਰਨਾਂ ਨੇ ਪੂਜਨੀਕ ਗੁਰੂ ਜੀ ਨੂੰ ਰਾਜਸਥਾਨ ਦੀ ਜਾਟ ਮਹਾਂ ਸਭਾ ਵੱਲੋਂ ਪੱਗੜੀ ਪਹਿਨਾ ਕੇ ਤੇ ਮਾਲਾ ਭੇਂਟ ਕਰਕੇ ਸਨਮਾਨਿਤ ਕੀਤਾ।
ਰਾਜਸਥਾਨ ਜਾਟ ਮਹਾਂ ਸਭਾ ਦੇ ਪ੍ਰਧਾਨ ਰਾਜਾ ਰਾਮ ਮੀਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਵਰ੍ਹਿਆਂ ਤੋਂ ਵੇਖਦੇ ਆ ਰਹੇ ਹਨ ਕਿ ਪੂਜਨੀਕ ਗੁਰੂ ਜੀ ਮਾਨਵਤਾ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ 20 ਸਾਲਾਂ ਤੋਂ ਜਾਟ ਮਹਾਂ ਸਭਾ ਦੇ ਪ੍ਰਧਾਨ ਹਨ ਅਤੇ ਰਾਜਸਥਾਨ ਦਾ ਪੂਰਾ ਜਾਟ ਸਮਾਜ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਨਮਨ ਕਰਦਾ ਹੈ ਅਤੇ ਤਨ, ਮਨ ਤੇ ਧਨ ਨਾਲ ਭਵਿੱਖ ਵਿੱਚ ਵੀ ਸਹਿਯੋਗ ਕਰਦਾ ਰਹੇਗਾ।
ਰਾਜਸਥਾਨ ਜਾਟ ਮਹਾਂਸਭਾ, ਜੀਵਨ ਨਗਰ ਦਾ ਨਾਮਧਾਰੀ ਭਾਈਚਾਰਾ, ਉੱਤਰ ਪ੍ਰਦੇਸ਼ ਤੋਂ ਵੈਸ਼ਯ ਮਹਾਂ ਸਭਾ ਅਤੇ ਟੋਹਾਣਾ ਦੇ ਅਗਰਵਾਲ ਸਮਾਜ ਨੇ ਕੀਤੀ ਪੂਜਨੀਕ ਗੁਰੂ ਜੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ
ਉੱਧਰ ਨਾਮਧਾਰੀ ਭਾਈਚਾਰੇ ਦੇ ਪਤਵੰਤਿਆਂ ਨੇ ਵੀ ਪੂਜਨੀਕ ਗੁਰੂ ਜੀ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸ਼ਾੱਲ ਭੇਂਟ ਕਰਕੇ ਸਨਮਾਨਿਤ ਕੀਤਾ। ਨਾਮਧਾਰੀ ਭਾਈਚਾਰੇ ਦੇ ਸ. ਜਸਵੀਰ ਸਿੰਘ ਤੇ ਹੋਰਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਮਾਨਵਤਾ ਦੀ ਸੇਵਾ ਕਰ ਰਹੀ ਹੈ ਅਤੇ ਨਾਮਧਾਰੀ ਸਾਧ-ਸੰਗਤ ਵੀ ਆਪਣੇ ਗੁਰੂ ਜੀ ਦੇ ਹੁਕਮਾਂ ਅਨੁਸਾਰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ।
ਉੱਥੇ ਹੀ ਅਗਰਵਾਲ ਸਮਾਜ ਟੋਹਾਣਾ ਦੇ ਨੁਮਾਇੰਦਿਆਂ ਨੇ ਵੀ ਪੂਜਨੀਕ ਗੁਰੂ ਜੀ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਤਲਵਾਰ ਭੇਂਟ ਕਰਕੇ ਸਨਮਾਨਿਤ ਕੀਤਾ। ਅਗਰਵਾਲ ਯੂਥ ਇਕਾਈ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦਾ ਸਮੂਹ ਸਮਾਜ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਵਿੱਚ ਪੂਰਾ ਸਹਿਯੋਗ ਕਰੇਗਾ। ਇਸ ਮੌਕੇ ਕੈਥਲ, ਪਿੱਲੂਖੇੜਾ ਤੇ ਹੋਰ ਥਾਵਾਂ ਤੋਂ ਪਹੁੰਚੇ ਨੁਮਾਇੰਦਿਆਂ ਨੇ ਵੀ ਪੂਜਨੀਕ ਗੁਰੂ ਜੀ ਨੂੰ ਅਵਤਾਰ ਮਹੀਨੇ ਦੀ ਵਧਾਈ ਦਿੱਤੀ।
ਮੰਗਲਵਾਰ ਸਵੇਰੇ ਹੋਈ ਰੂਹਾਨੀ ਮਜਲਸ ਦੌਰਾਨ ਉੱਤਰ ਪ੍ਰਦੇਸ਼ ਦੇ ਅਖਿਲ ਭਾਰਤੀ ਵੈਸ਼ਯ ਮਹਾਂ ਸਭਾ ਵੱਲੋਂ ਪੂਜਨੀਕ ਗੁਰੂ ਜੀ ਨੂੰ ਪੱਗੜੀ ਤੇ ਪ੍ਰਸ਼ੰਸਾ ਪੱਤਰ ਭੇਂਟ ਕੀਤਾ ਗਿਆ। ਉੱਤਰ ਪ੍ਰਦੇਸ਼ ਦੀ ਅਖਿਲ ਭਾਰਤੀ ਵੈਸ਼ਯ ਮਹਾਂ ਸਭਾ ਦੀ ਮਹਿਲਾ ਵਿੰਗ ਪ੍ਰਧਾਨ ਆਰਤੀ ਅਗਰਵਾਲ, ਜਨਰਲ ਸਕੱਤਰ ਸਚਿਨ ਅਗਰਵਾਲ ਤੇ ਹੋਰ ਨੁਮਾਇੰਦਿਆਂ ਨੇ ਪੂਜਨੀਕ ਗੁਰੂ ਜੀ ਵੱਲੋਂ ਕੀਤੇ ਜਾ ਰਹੇ 133 ਮਾਨਵਤਾ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ।
ਇੱਕੋ ਸੁਰ ‘ਚ ਬੋਲੇ ਸੈਂਕੜੇ ਪੰਚ, ਸਰਪੰਚ ਤੇ ਕੌਂਸਲਰ
‘ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸੰਤ ਹੀ ਨਹੀਂ ਦੇਵਤਾ ਹਨ’
ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸੰਤ ਹੀ ਨਹੀਂ, ਸਗੋਂ ਇੱਕ ਦੇਵਤਾ ਹਨ, ਜਿਨ੍ਹਾਂ ਦੇ ਪਵਿੱਤਰ ਮਾਰਗ-ਦਰਸ਼ਨ ਵਿੱਚ ਕਰੋੜਾਂ ਸ਼ਰਧਾਲੂ ਮਾਨਵਤਾ ਭਲਾਈ ਕਾਰਜਾਂ ਵਿੱਚ ਲੱਗੇ ਹੋਏ ਹਨ। ਡੇਰਾ ਸੱਚਾ ਸੌਦਾ ਵੱਲੋਂ ਪੂਜਨੀਕ ਗੁਰੂ ਜੀ ਦੇ ਮਾਰਗ-ਦਰਸ਼ਨ ਵਿੱਚ ਚਲਾਏ ਜਾ ਰਹੇ ਸਵੱਛਤਾ, ਪੌਦਾਰੋਪਣ, ਖੂਨਦਾਨ ਆਦਿ ਸਾਰੀਆਂ ਮੁਹਿੰਮਾਂ ਮਾਨਵਤਾ ਲਈ ਸੌਗਾਤ ਸਾਬਤ ਹੋ ਰਹੀਆਂ ਹਨ।
ਉਕਤ ਵਿਚਾਰ ਹਰਿਆਣਾ ਤੇ ਰਾਜਸਥਾਨ ਤੋਂ ਆਈਆਂ 262 ਗ੍ਰਾਮ ਪੰਚਾਇਤਾਂ, 62 ਕੌਂਸਲਰਾਂ, 24 ਬਲਾਕ ਸੰਮਤੀਆਂ ਦੇ ਮੈਂਬਰਾਂ ਤੇ 32 ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨਾਂ ਨੇ ਪ੍ਰਗਟ ਕੀਤੇ। ਸ਼ਾਹ ਸਤਿਨਾਮ ਜੀ ਧਾਮ ਵਿਖੇ ਹੋਈ ਰੂਹਾਨੀ ਮਜਲਸ ਦੌਰਾਨ ਪੂਜਨੀਕ ਗੁਰੂ ਜੀ ਨੂੰ 50ਵੇਂ ਜਨਮ ਦਿਨ ਦੀਆਂ ਸ਼ੁੱਭ ਕਾਮਨਾਵਾਂ ਦੇਣ ਪਹੁੰਚੇ ਇਨ੍ਹਾਂ ਨੁਮਾਇੰਦਿਆਂ ਨੇ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ। ਸਾਬਕਾ ਉੱਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੋਤਰੇ ਤੇ ਜ਼ਿਲ੍ਹਾ ਪਾਰਸ਼ਦ ਆਦਿੱਤਿਆ ਚੌਟਾਲਾ ਨੇ ਕਿਹਾ ਕਿ ਉਹ ਪੂਜਨੀਕ ਗੁਰੂ ਜੀ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਨੂੰ ਨਮਨ ਕਰਦੇ ਹਨ ਅਤੇ ਦੇਸ਼ ਦਾ ਜਾਟ ਤੇ ਕਿਸਾਨ ਸਮਾਜ ਮਾਨਵਤਾ ਭਲਾਈ ਕਾਰਜਾਂ ਵਿੱਚ ਪੂਜਨੀਕ ਗੁਰੂ ਜੀ ਦੇ ਨਾਲ ਹੈ।
ਮਾਨਵਤਾ ਭਲਾਈ ਕਾਰਜਾਂ ਨਾਲ ਸਰਸਾ ਦੀ ਵਿਸ਼ਵ ਪੱਧਰ ‘ਤੇ ਵੱਖਰੀ ਪਛਾਣ ਬਣੀ
60 ਗ੍ਰਾਮ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀ ਮੈਂਬਰਾਂ ਦੇ ਨਾਲ ਪਹੁੰਚੇ ਸੀਨੀਅਰ ਜਾਟ ਨੇਤਾ ਪਵਨ ਬੈਨੀਵਾਲ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਨਾਲ ਸਰਸਾ ਦੀ ਵਿਸ਼ਵ ਪੱਧਰ ‘ਤੇ ਵੱਖਰੀ ਪਛਾਣ ਬਣੀ ਹੈ। ਉਹ ਵਰ੍ਹਿਆਂ ਤੋਂ ਡੇਰਾ ਸੱਚਾ ਸੌਦਾ ਦੇ ਨਾਲ ਜੁੜੇ ਹਨ ਅਤੇ ਪੂਜਨੀਕ ਗੁਰੂ ਜੀ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਵਿੱਚ ਤਨ, ਮਨ ਤੇ ਧਨ ਨਾਲ ਉਨ੍ਹਾਂ ਦਾ ਸਹਿਯੋਗ ਕਰਨਗੇ।
ਸਰਸਾ ਦੇ ਕਈ ਕੌਂਸਲਰਾਂ ਦੇ ਨਾਲ ਪੂਜਨੀਕ ਗੁਰੂ ਜੀ ਨੂੰ ਅਵਤਾਰ ਮਹੀਨੇ ਦੀਆਂ ਸ਼ੁੱਭ ਕਾਮਨਾਵਾਂ ਦੇਣ ਪਹੁੰਚੇ ਪੰਜਾਬੀ ਸੈਨਾ ਦੇ ਕੌਮੀ ਪ੍ਰਧਾਨ ਰਾਹੁਲ ਸੇਤੀਆ ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਪਰਿਵਾਰ ਵਰ੍ਹਿਆਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ।
ਡੇਰਾ ਸੱਚਾ ਸੌਦਾ ਨਾ ਸਿਰਫ਼ ਮਾਨਵਤਾ ਭਲਾਈ ਕਾਰਜਾਂ ਵਿੱਚ, ਸਗੋਂ ਸੰਕਟ ਦੇ ਸਮੇਂ ਵੀ ਲੋਕਾਂ ਲਈ ਮੱਦਦਗਾਰ ਬਣਿਆ ਹੈ। ਘੱਗਰ ਵਿੱਚ ਆਏ ਹੜ੍ਹ ਦੌਰਾਨ ਅਤੇ ਹੋਰ ਮੁਸੀਬਤਾਂ ਸਮੇਂ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਸਰਕਾਰ ਤੋਂ ਵੀ ਵਧ ਕੇ ਆਮ ਲੋਕਾਂ ਦਾ ਸਹਿਯੋਗ ਕਰਦੇ ਹਨ। ਪੂਜਨੀਕ ਗੁਰੂ ਜੀ ਵੱਲੋਂ ਸਰਸਾ ਨੂੰ ਕਈ ਸਕੂਲ, ਕਾਲਜ ਤੇ ਮਲਟੀ ਸਪੈਸ਼ਲਿਟੀ ਹਸਪਤਾਲ ਦਿੱਤੇ ਗਏ ਹਨ, ਜਿਨ੍ਹਾਂ ਤੋਂ ਪੂਰਾ ਖੇਤਰ ਲਾਭ ਲੈ ਰਿਹਾ ਹੈ। ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਵਿੱਚ ਪੰਜਾਬੀ ਸੈਨਾ ਅਤੇ ਸਰਸਾ ਵਾਸੀ ਪਹਿਲਾਂ ਵਾਂਗ ਪੂਰਾ ਸਹਿਯੋਗ ਦਿੰਦੇ ਰਹਿਣਗੇ।
ਰਤੀਆ (ਫਤੇਆਬਾਦ) ਦੇ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਚਲਾਇਆ ਗਿਆ ਨਸ਼ਾ ਮੁਕਤੀ ਅਭਿਆਨ ਇਲਾਕੇ ਲਈ ਵਰਦਾਨ ਸਾਬਤ ਹੋਇਆ ਹੈ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਤੇ ਮਾਨਵਤਾ ਭਲਾਈ ਕਾਰਜਾਂ ਨਾਲ ਜੁੜ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।