Pensions Increase: ਪਟਨਾ। ਬਿਹਾਰ ਸਰਕਾਰ ਨੇ ਪੱਤਰਕਾਰਾਂ ਨੂੰ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਐਕਸ ’ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ। ਦਰਅਸਲ ਬਿਹਾਰ ਸਰਕਾਰ ਨੇ ਸੂਬੇ ਦੇ ਯੋਗ ਪੱਤਰਕਾਰਾਂ ਨੂੰ ਪ੍ਰਤੀ ਮਹੀਨਾ 15,000 ਰੁਪਏ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਬਿਹਾਰ ਸਰਕਾਰ ਨੇ 6,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਰਕਮ ਵਧਾ ਕੇ 15,000 ਰੁਪਏ ਕਰ ਦਿੱਤੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਐਕਸ ’ਤੇ ਇਕ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ।
ਆਪਣੀ ਪੋਸਟ ’ਚ ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਬਿਹਾਰ ਪੱਤਰਕਾਰ ਸਨਮਾਨ ਪੈਨਸ਼ਨ ਯੋਜਨਾ ਦੇ ਤਹਿਤ, ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਹਰ ਮਹੀਨੇ ਸਾਰੇ ਯੋਗ ਪੱਤਰਕਾਰਾਂ ਨੂੰ 6,000 ਰੁਪਏ ਦੀ ਬਜਾਏ 15,000 ਰੁਪਏ ਦੀ ਪੈਨਸ਼ਨ ਰਾਸ਼ੀ ਪ੍ਰਦਾਨ ਕਰੇ। Pensions Increase
Read Also : Car Tyre Burst Causes: ਗਰਮੀਆਂ ’ਚ ਕਿਉਂ ਪਾਟਦੇ ਹਨ ਕਾਰਾਂ ਦੇ ਟਾਇਰ: ਜਾਣੋ ਕਾਰਨ ਤੇ ਸੁਰੱਖਿਆ ਦੇ ਉਪਾਅ
ਉਨ੍ਹਾਂ ਕਿਹਾ ਕਿ ਬਿਹਾਰ ਪੱਤਰਕਾਰ ਸਨਮਾਨ ਪੈਨਸ਼ਨ ਯੋਜਨਾ ਦੇ ਤਹਿਤ ਪੈਨਸ਼ਨ ਪ੍ਰਾਪਤ ਕਰਨ ਵਾਲੇ ਪੱਤਰਕਾਰਾਂ ਦੀ ਮੌਤ ਹੋਣ ਦੀ ਸੂਰਤ ਵਿੱਚ, ਉਨ੍ਹਾਂ ਦੇ ਆਸ਼ਰਿਤ ਪਤੀ-ਪਤਨੀ ਨੂੰ ਜੀਵਨ ਭਰ ਲਈ 3,000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 10,000 ਰੁਪਏ ਦੀ ਪੈਨਸ਼ਨ ਰਾਸ਼ੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
मुझे यह बताते हुए खुशी हो रही है कि बिहार पत्रकार सम्मान पेंशन योजना के तहत अब सभी पात्र पत्रकारों को हर महीने 6 हजार रू॰ की जगह 15 हजार रू॰ पेंशन की राशि प्रदान करने का विभाग को निर्देश दिया है। साथ ही बिहार पत्रकार सम्मान पेंशन योजना के अंतर्गत पेंशन प्राप्त कर रहे पत्रकारों की…
— Nitish Kumar (@NitishKumar) July 26, 2025
ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਪੱਤਰਕਾਰਾਂ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ੍ਹ ਹਨ ਅਤੇ ਸਮਾਜਿਕ ਵਿਕਾਸ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਹੈ। ਸਰਕਾਰ ਸ਼ੁਰੂ ਤੋਂ ਹੀ ਪੱਤਰਕਾਰਾਂ ਦੀਆਂ ਸਹੂਲਤਾਂ ਦਾ ਧਿਆਨ ਰੱਖਦੀ ਆ ਰਹੀ ਹੈ ਤਾਂ ਜੋ ਉਹ ਆਪਣੀ ਪੱਤਰਕਾਰੀ ਨਿਰਪੱਖਤਾ ਨਾਲ ਕਰ ਸਕਣ ਅਤੇ ਸੇਵਾਮੁਕਤੀ ਤੋਂ ਬਾਅਦ ਸਨਮਾਨਜਨਕ ਢੰਗ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਸਕਣ।