Sukhpal Khaira: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਇੱਕ ਵਾਰ ਫਿਰ ਮੁਸੀਬਤਾਂ ’ਚ ਘਿਰੇ ਹੋਏ ਦਿਖਾਈ ਦੇ ਰਹੇ ਹਨ। ਦਰਅਸਲ, ਸੁਖਪਾਲ ਸਿੰਘ ਖਹਿਰਾ ਨੂੰ ਇੱਕ ਕਾਨੂੰਨੀ ਨੋਟਿਸ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। Sukhpal Khaira
ਇਹ ਖਬਰ ਵੀ ਪੜ੍ਹੋ : Rashan Card Holder: ਪੰਜਾਬ ’ਚ 17 ਹਜ਼ਾਰ ਰਾਸ਼ਨ ਡਿਪੂਆਂ ਨਾਲ ਜੁੜੀ ਵੱਡੀ ਖਬਰ, ਮੁਫ਼ਤ ਰਾਸ਼ਨ…
ਇਸ ’ਚ ਰਾਜਬੀਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਤੋਂ 72 ਘੰਟਿਆਂ ਦੇ ਅੰਦਰ ਲਿਖਤੀ ਰੂਪ ’ਚ ਜਨਤਕ ਤੌਰ ’ਤੇ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਖਹਿਰਾ ਨੇ ਉਨ੍ਹਾਂ ’ਤੇ ਝੂਠੇ, ਬੇਬੁਨਿਆਦ ਤੇ ਮਨਘੜਤ ਦੋਸ਼ ਲਾਏ ਹਨ, ਜਿਸ ਨਾਲ ਉਨ੍ਹਾਂ ਦੀ ਨਿੱਜੀ ਤੇ ਪੇਸ਼ੇਵਰ ਛਵੀ ਨੂੰ ਨੁਕਸਾਨ ਪਹੁੰਚਿਆ ਹੈ। ਓਐਸਡੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮਾਂ ਸੀਮਾ ਤੱਕ ਮੁਆਫੀ ਨਾ ਮੰਗੀ ਗਈ ਤਾਂ ਉਹ ਕਾਨੂੰਨੀ ਕਾਰਵਾਈ ਵੀ ਕਰਨਗੇ। Sukhpal Khaira
ਖਹਿਰਾ ਨੇ ਲੈਂਡ ਪੂਲਿੰਗ ਨੀਤੀ ’ਤੇ ਵੀ ਕਸਿਆ ਸੀ ਤੰਜ | Sukhpal Khaira
ਖੈਰਾ ਨੇ ਲੈਂਡ ਪੂਲਿੰਗ ਨੀਤੀ ’ਤੇ ਵੀ ਸਰਕਾਰ ਨੂੰ ਘੇਰਿਆ ਤੇ ਕਿਹਾ ਕਿ ਇਹ ਨੀਤੀ ਪੰਜਾਬ ’ਚ ਅਣਚਾਹੇ ਸ਼ਹਿਰੀ ਜਾਇਦਾਦਾਂ ਨੂੰ ਥੋਪਣ ਦੀ ਕੋਸ਼ਿਸ਼ ਹੈ। ਉਨ੍ਹਾਂ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਦਿੱਲੀ ਦੇ ‘ਦਾਗੀ ਆਗੂਆਂ’ ਨਾਲ ਮਿਲ ਕੇ ਭੂ-ਮਾਫੀਆ ਰਾਹੀਂ ਪੰਜਾਬ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਖਹਿਰਾ ਨੇ ਲਿਖਿਆ, ਇਹ ਲੈਂਡ ਪੂਲਿੰਗ ਨੀਤੀ ਹੈ, ਜੋ ਨਕਲੀ ਇਨਕਲਾਬੀਆਂ ਵੱਲੋਂ ਚਲਾਈ ਜਾ ਰਹੀ ਹੈ। ਸਰਕਾਰ ਦਾ ਉਦੇਸ਼ ਪੰਜਾਬੀਆਂ ਨੂੰ ਉਜਾੜਨਾ ਤੇ ਬਾਹਰੀ ਲੋਕਾਂ ਨੂੰ ਵਸਾਉਣਾ ਹੈ, ਕਿਉਂਕਿ ਸਾਡੇ ਬੱਚੇ ਵਿਦੇਸ਼ ਜਾ ਰਹੇ ਹਨ।