ਪੁਲਿਸ ਨੇ ਨਾਮਲੂਮਾਂ ਖਿਲਾਫ਼ ਕੀਤਾ ਮਾਮਲਾ ਦਰਜ
ਸਤਪਾਲ ਥਿੰਦ, ਫਿਰੋਜ਼ਪੁਰ: ਪਾਬੰਦੀਸ਼ੁਦਾ ਪਦਾਰਥ ਮਿਲਣ ਕਾਰਨ ਚਰਚਾ ‘ਚ ਰਹੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚੋਂ ਫਿਰ ਇੱਕ ਵਾਰ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹਨਾਂ ਨੂੰ ਜੇਲ੍ਹ ਅੰਦਰੋਂ ਇੱਕ ਮੋਬਾਇਲ ਫੋਨ ਮਾਰਕਾ ਸੈਮਸੰਗ ਰੰਗ ਚਿੱਟਾ ਸਮੇਤ ਬੈਟਰੀ ਬਰਾਮਦ ਕੀਤਾ।
ਇਸ ਤੋਂ ਇਲਾਵਾ 20 ਬੀੜੀਆਂ ਦੇ ਬੰਡਲ , 7 ਖਾਣ ਵਾਲੇ ਭੰਗ ਦੇ ਗੋਲੇ , 2 ਤੰਬਾਕੂ ਦੀਆਂ ਪੁੜੀਆਂ ਦਾ ਕੋਈ ਨਾਮਲੂਮ ਵਿਅਕਤੀ ਇੱਕ ਪੈਕਟ ਬਣਾ ਕੇ ਜੇਲ੍ਹ ਅੰਦਰ ਸੁੱਟ ਗਿਆ ਸੀ ਜੋ ਉਹਨਾਂ ਵੱਲੋਂ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਤੋਂ ਹੌਲਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਬਿਆਨਾਂ ‘ਤੇ ਨਾਮਲੂਮ ਵਿਅਕਤੀਆਂ ਖਿਲਾਫ਼ 52-ਏ ਪਰੀਸੰਨਜ਼ ਐਕਟ 1894 ਤਹਿਤ ਮਾਮਲਾ ਦਰਜ ਕਰ ਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।