Punjab Panchayat Elections: ਜ਼ਿਲ੍ਹੇ ਤੋਂ ਬਾਹਰੋਂ ਆਏ ਸਿਆਸੀ ਵਰਕਰਾਂ ਨੂੰ ਚੋਣਾਂ ਨਾਲ ਸੰਬੰਧਿਤ ਪਿੰਡ ਛੱਡਣ ਦੇ ਆਦੇਸ਼

Punjab Panchayat Elections
Punjab Panchayat Elections

ਹੁਕਮ ਮਿਤੀ 27.07.2025 ਤੱਕ ਕੇਵਲ ਚੋਣ ਵਾਲੇ ਪਿੰਡਾਂ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ-ਜਿਲ੍ਹਾ ਮੈਜਿਸਟਰੇਟ

Punjab Panchayat Elections: ਫ਼ਰੀਦਕੋਟ (ਅਜੈ ਮਨਚੰਦਾ)। ਰਾਜ ਚੋਣ ਕਮਿਸ਼ਨ, ਪੰਜਾਬ ਵੱਲੋ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਰਾਜ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਰਹਿ ਗਈਆਂ ਸੀਟਾਂ ਦੀ ਮਿਤੀ 27.07.2025 ਨੂੰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਅਤੇ ਪੰਜਾਬ ਪੰਚਾਇਤ ਚੋਣਾਂ ਰੂਲਜ਼ 48 ਤਹਿਤ ਚੋਣ ਲੜ ਰਹੇ ਉਮੀਦਵਾਰਾਂ ਦੇ ਸਮਰਥਕ, ਰਿਸ਼ਤੇਦਾਰਾਂ ਨੂੰ ਉਨ੍ਹਾਂ ਨਾਲ ਪ੍ਰਚਾਰ ਮੁਹਿੰਮ ਖਤਮ ਹੋਣ ਉਪਰੰਤ ਆਪਣੇ ਉਮੀਦਵਾਰ ਦਾ ਹਲਕਾ ਛੱਡ ਦੇਣਾ ਲੋੜੀਂਦਾ ਹੈ।

ਜ਼ਿਲ੍ਹਾ ਮੈਜਿਸਟਰੇਟ, ਫ਼ਰੀਦਕੋਟ ਪੂਨਮਦੀਪ ਕੌਰ ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਪੰਚਾਇਤੀ ਚੋਣਾਂ-2025 ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀ, ਰਿਸ਼ਤੇਦਾਰਾਂ ਅਤੇ ਸਮੱਰਥਕਾਂ ਨੂੰ ਆਦੇਸ਼ ਦਿੱਤੇ ਕਿ ਉਹ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਹੋਣਾਂ ਨਾਲ ਸਬੰਧਤ ਪਿੰਡਾਂ ਦੀ ਹਦੂਦ ਤੋਂ ਬਾਹਰ ਚਲੇ ਜਾਣ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਵੱਲੋਂ ਸਬੰਧਤ ਹਲਕਿਆਂ ਵਿੱਚੋਂ ਵੋਟਾਂ ਪੈਣ ਸਮੇਂ ਹਾਜ਼ਰ ਰਹਿਣ ਨਾਲ ਅਮਨ ਪੂਰਵਕ ਅਤੇ ਸਹੀ ਤਰੀਕੇ ਨਾਲ ਚੱਲ ਰਹੀ ਵੋਟ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ।

ਇਹ ਵੀ ਪੜ੍ਹੋ: Jasprit Bumrah: ਜਸਪ੍ਰੀਤ ਬੁਮਰਾਹ ਜਲਦ ਲੈਣਗੇ ਟੈਸਟ ਕ੍ਰਿਕੇਟ ਤੋਂ ਸੰਨਿਆਸ !

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਹਾਲਾਤ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਆਮ ਜਨਤਾ ਦੇ ਨਾਂਅ ’ਤੇ ਇਕ ਤਰਫਾ ਹੁਕਮ ਪਾਸ ਕੀਤਾ ਜਾਂਦਾ ਹੈ। ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਇਸ ਹੁਕਮ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਉਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਸਿਵਲ ਪ੍ਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਅਤੇ ਚੋਣਾਂ ਦੌਰਾਨ ਡਿਊਟੀ ਨਿਭਾ ਰਹੇ ਅਧਿਕਾਰੀਆਂ / ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 27.07.2025 ਤੱਕ ਕੇਵਲ ਚੋਣ ਵਾਲੇ ਪਿੰਡਾਂ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ। Punjab Panchayat Elections