Land Pooling Policy: ਲੈਂਡ ਪੂਲਿੰਗ ਨੀਤੀ ’ਤੇ ਸਰਕਾਰ ਦਾ ਯੂ-ਟਰਨ! ਕਿਸਾਨਾਂ ਨਾਲ ਗੱਲਬਾਤ ਕਰ ਸਕਦੀ ਹੈ ਸਰਕਾਰ

Land Pooling Policy
Land Pooling Policy: ਲੈਂਡ ਪੂਲਿੰਗ ਨੀਤੀ ’ਤੇ ਸਰਕਾਰ ਦਾ ਯੂ-ਟਰਨ! ਕਿਸਾਨਾਂ ਨਾਲ ਗੱਲਬਾਤ ਕਰ ਸਕਦੀ ਹੈ ਸਰਕਾਰ

Land Pooling Policy: ਆਪ ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਕੀਤੀ ਅਪੀਲ ਅਤੇ ਸਰਕਾਰ ਵੀ ਮੰਨਣ ਨੂੰ ਤਿਆਰ

  • ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਸਰਕਾਰ ਲਿਆ ਸਕਦੀ ਐ ਮੌਜ਼ੂਦਾ ਰਫਤਾਰ ਵਿੱਚ ਠਹਿਰਾਅ

Land Pooling Policy: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਕਿਸਾਨਾਂ ਵੱਲੋਂ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਨਾਲ ਹੀ ਹੁਣ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪਾਏ ਜਾ ਰਹੇ ਮਤਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਇਸ ਲੈਂਡ ਪੂਲਿੰਗ ਨੀਤੀ ’ਤੇ ਯੂ ਟਰਨ ਲੈ ਸਕਦੀ ਹੈ ਅਤੇ ਇਸ ਨੀਤੀ ਨੂੰ ਫਿਲਹਾਲ ਇੱਥੇ ਹੀ ਰੋਕ ਸਕਦੀ ਹੈ। ਪੰਜਾਬ ਸਰਕਾਰ ਨੂੰ ਇਸ ਲੈਂਡ ਪੂਲਿੰਗ ਨੀਤੀ ਸਬੰਧੀ ਜਦੋਂ ਤੱਕ ਕਿਸਾਨ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਹਰੀ ਝੰਡੀ ਨਹੀਂ ਮਿਲ ਜਾਂਦੀ ਹੈ, ਉਸ ਸਮੇਂ ਤੱਕ ਇਸ ਨੀਤੀ ਨੂੰ ਲਾਗੂ ਕਰਨ ਦੀ ਰਫਤਾਰ ਵਿੱਚ ਠਹਿਰਾਅ ਲਿਆ ਕੇ ਤੇਜ਼ੀ ਨਹੀਂ ਦਿਖਾਈ ਜਾਵੇਗੀ।

ਆਮ ਆਦਮੀ ਪਾਰਟੀ ਵਿੱਚ ਚੱਲ ਰਹੇ ਇਸ ਅੰਦਰੂਨੀ ਵਿਚਾਰ ਤੋਂ ਬਾਅਦ ਹੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਮਾਲਵਿੰਦਰ ਕੰਗ ਵੱਲੋਂ ਵੀ ਸੋਸ਼ਲ ਮੀਡੀਆ ’ਤੇ ਭਗਵੰਤ ਮਾਨ ਦੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਨੂੰ ਅਪੀਲ ਕਰ ਦਿੱਤੀ ਗਈ ਹੈ ਕਿ ਇਸ ਨੀਤੀ ’ਤੇ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਰਾਹੀਂ ਉਨ੍ਹਾਂ ਨੂੰ ਭਰੋਸੇ ਵਿੱਚ ਲੈ ਕੇ ਹੀ ਸਰਕਾਰ ਨੂੰ ਅੱਗੇ ਵਧਣਾ ਚਾਹੀਦਾ ਹੈ। Land Pooling Policy

ਮਾਲਵਿੰਦਰ ਕੰਗ ਦੀ ਐਕਸ ’ਤੇ ਇਹ ਪੋਸਟ ਇਹ ਸਾਫ਼ ਜ਼ਾਹਰ ਕਰ ਰਹੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਬੈਕ ਫੁੱਟ ’ਤੇ ਆਉਂਦੇ ਹੋਏ ਇਸ ਲੈਂਡ ਪੂÇਲੰਗ ਨੀਤੀ ’ਤੇ ਨਰਮ ਰੁਖ ਅਖਤਿਆਰ ਕਰੇਗੀ

Land Pooling Policy

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਲਗਭਗ ਡੇਢ ਮਹੀਨਾ ਪਹਿਲਾਂ ਪੰਜਾਬ ਵਿੱਚ ਨਵੀਂ ਲੈਂਡ ਪੂÇਲੰਗ ਨੀਤੀ ਲਾਗੂ ਕਰਦੇ ਹੋਏ ਪੰਜਾਬ ਭਰ ਵਿੱਚ ਕਿਸਾਨਾਂ ਦੀ ਜ਼ਮੀਨ ਲੈ ਕੇ ਨਵੇਂ ਰਿਹਾਇਸ਼ੀ ਪ੍ਰਾਜੈਕਟ ਤਿਆਰ ਕਰਨ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਇਸ ਨੀਤੀ ਦਾ ਐਲਾਨ ਕਰਨ ਦੇ ਨਾਲ ਹੀ ਇਹ ਕਿਹਾ ਗਿਆ ਸੀ ਕਿ ਇਸ ਨੀਤੀ ਨਾਲ ਕਿਸਾਨਾਂ ਨੂੰ ਕਾਫ਼ੀ ਜ਼ਿਆਦਾ ਫਾਇਦਾ ਹੋਵੇਗਾ ਤਾਂ ਆਮ ਲੋਕਾਂ ਨੂੰ ਘੱਟ ਰੇਟ ’ਤੇ ਰਿਹਾਇਸ਼ ਲਈ ਪਲਾਟ ਮਿਲਣਗੇ। ਪੰਜਾਬ ਸਰਕਾਰ ਵੱਲੋਂ ਇਸ ਨੀਤੀ ਸਬੰਧੀ ਰੱਜ ਕੇ ਪ੍ਰਚਾਰ ਕੀਤਾ ਗਿਆ ਤੇ ਕਿਸਾਨਾਂ ਨੂੰ ਸਮਝਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਵੀ ਜ਼ਮੀਨੀ ਪੱਧਰ ’ਤੇ ਉਤਾਰਿਆ ਗਿਆ ਪਰ ਕਿਸਾਨਾਂ ਵੱਲੋਂ ਇਸ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਖ਼ਾਰਜ ਕਰਦੇ ਹੋਏ ਸਰਕਾਰ ਖ਼ਿਲਾਫ਼ ਅੰਦੋਲਨ ਕਰਨ ਦਾ ਐਲਾਨ ਕਰ ਦਿੱਤਾ ਗਿਆ।

Land Pooling Policy

ਕਿਸਾਨ ਜੱਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਇਸ ਨਵੀਂ ਨੀਤੀ ਦੇ ਖ਼ਿਲਾਫ਼ ਮਤੇ ਪਾਉਣ ਤੱਕ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਪੰਜਾਬ ਦੇ ਪਿੰਡਾਂ ਵਿੱਚ ਰੋਜ਼ਾਨਾ ਹੀ ਕਿਸਾਨਾਂ ਵੱਲੋਂ ਹਰ ਮੌਕੇ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਕਰਦੇ ਹੋਏ ਵਿਧਾਇਕਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਗਿਆ ਤਾਂ ਇਸ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵਿੱਚ ਕਾਫ਼ੀ ਜ਼ਿਆਦਾ ਭਾਜੜ ਮੱਚੀ ਹੋਈ ਹੈ। ਜਿਸ ਕਾਰਨ ਹੀ ਹੁਣ ਸਰਕਾਰ ਵੀ ਇਸ ਨਵੀਂ ਨੀਤੀ ਤੋਂ ਯੂ ਟਰਨ ਲੈਂਦੀ ਨਜ਼ਰ ਆ ਰਹੀ ਹੈ।

ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਲੈਂਡ ਪੂਲਿੰਗ ਨੀਤੀ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਇਤਰਾਜ਼ ਹਨ, ਮੇਰਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਸੁਝਾਅ ਹੈ ਕਿ ਸਾਡੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਕਿਸਾਨੀ ਦੀ ਬਿਹਤਰੀ ਲਈ ਬਹੁਤ ਸਾਰੇ ਕੰਮ ਕੀਤੇ ਹਨ। ਇਸ ਨੀਤੀ ’ਤੇ ਵੀ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਰਾਹੀਂ ਉਹਨਾਂ ਨੂੰ ਭਰੋਸੇ ਵਿੱਚ ਲੈ ਕੇ ਹੀ ਅੱਗੇ ਵਧਣਾ ਚਾਹੀਦਾ ਹੈ।