Faridkot Police: ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰ ਗੌਰਵ ਉਰਫ਼ ਲੱਕੀ ਦਾ ਗੁਰਗਾ ਕਾਬੂ

Faridkot Police
Faridkot Police: ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰ ਗੌਰਵ ਉਰਫ਼ ਲੱਕੀ ਦਾ ਗੁਰਗਾ ਕਾਬੂ

Faridkot Police: ਬਰਾਮਗੀ ਕਰਵਾਉਣ ਗਈ ਪੁਲਿਸ ਪਾਰਟੀ ਤੇ ਕੀਤੀ ਫਾਇਰਿੰਗ, ਜਵਾਬੀ ਕਾਰਵਾਈ ਵਿੱਚ ਮੁਲਜ਼ਮ ਹੋਇਆ ਜਖਮੀ

ਕੋਟਕਪੂਰਾ (ਅਜੈ ਮਨਚੰਦਾ/ਗੁਰਪ੍ਰੀਤ ਪੱਕਾ)। ਫਰੀਦਕੋਟ ਪੁਲਿਸ ਵੱਲੋ ਪਿੰਡ ਬਾਹਮਣਵਾਲਾ ਵਿਖੇ ਹੋਏ ਕਤਲ ਮਾਮਲੇ ਵਿੱਚ ਗ੍ਰਿਫਤਾਰ ਮੁਲਜ਼ਮ ਕੋਲੋਂ ਬਰਾਮਦਗੀ ਕਰਵਾਉਣ ਗਈ ਪੁਲਿਸ ਪਾਰਟੀ ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਨੂੰ ਜਵਾਬੀ ਫਾਇਰਿੰਗ ਦੌਰਾਨ ਜਖਮੀ ਹਾਲਤ ਵਿੱਚ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋ ਸਾਂਝੀ ਕੀਤੀ ਗਈ।

ਜਾਣਕਾਰੀ ਮੁਤਾਬਿਕ ਮਿਤੀ 22 ਜੁਲਾਈ 2025 ਨੂੰ ਪਿੰਡ ਬਾਹਮਣ ਵਾਲਾ ਵਿਖੇ ਯਾਦਵਿੰਦਰ ਸਿੰਘ ਨਾਂਅ ਦਾ ਵਿਅਕਤੀ ਜੋ ਕਿ ਮੋਹਾਲੀ ਜਿਲੇ ਨਾਲ ਸਬੰਧਿਤ ਸੀ, ਉਸ ਨੂੰ 03 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਉਸ ਸਮਂੇ ਗੋਲੀ ਮਾਰ ਦਿੱਤੀ ਗਈ ਸੀ, ਜਦ ਉਹ ਜੀਵਨਜੋਤ ਚਾਹਲ ਉਰਫ ਜੁਗਨੂੰ ਨਾਂਅ ਦੇ ਵਿਅਕਤੀ ਨਾਲ ਬਤੌਰ ਡਰਾਇਵਰ ਪਿੰਡ ਬਾਹਮਣ ਵਾਲਾ ਵਿਖੇ ਕਿਸੇ ਭੋਗ ਵਿੱਚ ਆਇਆ ਹੋਇਆ ਸੀ। Faridkot Police

Faridkot Police

Read Also : ਲੈਂਡ ਪੂਲਿੰਗ ਨੀਤੀ ’ਤੇ ਸਰਕਾਰ ਦਾ ਯੂ-ਟਰਨ! ਕਿਸਾਨਾਂ ਨਾਲ ਗੱਲਬਾਤ ਕਰ ਸਕਦੀ ਹੈ ਸਰਕਾਰ

ਜਿਸ ਉਪਰੰਤ ਫਰੀਦਕੋਟ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਟੈਕਨੀਕਲ ਇੰਨਪੁੰਟ ਅਤੇ ਹਿਊਮਨ ਇਟੈਲੀਜੈਸ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ. ਫਰੀਦਕੋਟ ਵੱਲੋਂ ਪੁਲਿਸ ਪਾਰਟੀ ਸਮੇਤ ਇਸ ਕਤਲ ਦੀ ਵਾਰਦਾਤ ਨੂੰ ਦਵਿੰਦਰ ਬੰਬੀਹਾ ਗੈਗ ਦੇ ਵਿਦੇਸ਼ ਸਥਿਤ ਫਰਾਰ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਦੇ ਇਸ਼ਾਰੇ ਤੇ ਅੰਜਾਮ ਦੇਣ ਵਾਲੇ ਮੁੱਖ ਮੁਲਜਮ ਚਿੰਕੀ ਪੁੱਤਰ ਮਾਨ ਸਿੰਘ ਵਾਸੀ ਵਾਰਡ ਨੰਬਰ 1, ਮੁਕਤਸਰ ਰੋਡ, ਜੈਤੋ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋ ਬਾਅਦ ਮੁਲਜਮ ਨੂੰ ਪਨਾਹ ਦੇਣ ਵਾਲੇ ਸੂਰਜ ਕੁਮਾਰ ਪੁੱਤਰ ਪ੍ਰਕਾਸ਼ ਚੰਦ ਵਾਸੀ ਚੌੜੀ ਗਲੀ ਕਾਲਿਆਵਾਲੀ ਮੰਡੀ ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ ਸਰਸਾ ਹਰਿਆਣਾ ਤੋ ਗ੍ਰਿਫਤਾਰ ਕੀਤਾ ਗਿਆ ਸੀ।

Faridkot Police

Faridkot Police

ਜਿਸ ਉਪਰੰਤ ਅੱਜ ਸਵੇਰੇ ਜਦੋਂ ਥਾਣੇਦਾਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਪੁਲਿਸ ਪਾਰਟੀ ਸਮੇਤ ਕਤਲ ਮਾਮਲੇ ਦੇ ਮੁੱਖ ਮੁਲਜਮ ਚਿੰਕੀ ਨੂੰ ਨਾਲ ਲੈ ਕੇ ਵਾਰਦਾਤ ਦੌਰਾਨ ਵਰਤੇ ਮੋਟਰਸਾਈਕਲ ਦੀ ਬਰਾਮਦਗੀ ਕਰਨ ਲਈ ਬੀੜ ਸਿੱਖਾ ਵਾਲਾ ਕੋਲ ਆਏ ਸੀ। ਜਿੱਥੇ ਪਹੁੰਚ ਕੇ ਮੁਲਜਮ ਵੱਲੋਂ ਝਾੜੀਆ ਵਿੱਚ ਪਏ ਮੋਟਰਸਾਈਕਲ ਕੋਲ ਪਹੁੰਚ ਕੇ ਉਸ ਵਿੱਚ ਛੁਪਾਏ 32 ਬੋਰ ਪਿਸਟਲ ਕੱਢ ਕੇ ਪੁਲਿਸ ਪਾਰਟੀ ਤੇ ਫਾਇਰਿੰਗ ਕੀਤੀ, ਜਿਸ ਪਰ ਪੁਲਿਸ ਪਾਰਟੀ ਵੱਲੋਂ ਜਵਾਬੀ ਫਾਇੰਰਿੰਗ ਕੀਤੀ ਤਾਂ ਮੁਲਜਮ ਜਖਮੀ ਹੋ ਗਿਆ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ।

ਪੁਲਿਸ ਟੀਮਾਂ ਨੇ ਮੌਕੇ ’ਤੇ 32 ਬੋਰ ਪਿਸਤੋਲ ਅਤੇ 02 ਜਿੰਦਾ ਰੌਦ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਉਹਨਾਂ ਵੱਲੋਂ ਮੌਕੇ ਪਰ ਮੌਜ਼ੂਦ ਮੋਟਰਸਾਈਕਲ ਵੀ ਕਬਜੇ ’ਚ ਲਿਆ ਗਿਆ ਹੈ। ਇਸ ਦੇ ਨਾਲ ਹੀ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਨੇ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਚ ਜਾਰੀ ਹੈ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਮੁਲਜਮਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਪਹਿਲਾ ਹੀ ਥਾਣਾ ਸਿਟੀ ਕੋਟਕਪੂਰਾ ਵਿੱਚ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਫਰੀਦਕੋਟ ਪੁਲਿਸ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ, ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਜ਼ੀਰੋ ਟੋਲਰੈਸ ਨੀਤੀ ਦੇ ਤਹਿਤ ਇੱਕ ਵਧੀਆਂ ਪ੍ਰਸ਼ਾਸ਼ਨ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ।