Sardulgarh News: ਸਰਦੂਲਗੜ੍ਹ ਘੱਗਰ ਬੰਨ੍ਹ ਟੁੱਟਣ ਦੀ ਫੇਕ ਵੀਡੀਓ ਪਾਉਣ ’ਤੇ ਡੀਸੀ ਨੇ ਲਿਆ ਤੁਰੰਤ ਐਕਸ਼ਨ
Sardulgarh News: ਮਾਨਸਾ (ਸੱਚ ਕਹੂੰ ਨਿਊਜ਼)। ਸੋਸ਼ਲ ਮੀਡੀਆ ’ਤੇ ਸਰਦੂਲਗੜ੍ਹ ਘੱਗਰ ਦਰਿਆ ਦਾ ਬੰਨ੍ਹ ਟੁੱਟਣ ਦੀ ਝੂਠੀ ਖ਼ਬਰ ਫੈਲਾਅ ਕੇ ਲੋਕਾਂ ’ਚ ਸਹਿਮ ਦਾ ਮਾਹੌਲ ਪੈਦਾ ਕਰਨ ਵਾਲੇ ਖਿਲਾਫ਼ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਖਤ ਨੋਟਿਸ ਲੈਂਦਿਆਂ ਐੱਸਐੱਸਪੀ ਮਾਨਸਾ ਨੂੰ ਵੀਡੀਓ ਪਾਉਣ ਵਾਲੇ ਖਿਲਾਫ਼ ਪਰਚਾ ਦਰਜ ਕਰਕੇ ਬਣਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਗੁਰਦੀਪ ਸਿੰਘ ਨਾਂਅ ਦੇ ਵਿਅਕਤੀ ਨੇ ਸੋਸ਼ਲ ਮੀਡੀਆ ’ਤੇ ਕੋਈ ਪੁਰਾਣੀ ਵੀਡੀਓ ਸਾਂਝੀ ਕਰਦਿਆਂ ਇਹ ਅਫ਼ਵਾਹ ਫੈਲਾਈ ਹੈ ਕਿ ਸਰਦੂਲਗੜ੍ਹ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਬੰਨ੍ਹ ਟੁੱਟ ਗਿਆ ਹੈ। ਉਕਤ ਵਿਅਕਤੀ ਵੱਲੋਂ ਵੀਡੀਓ ਵਿੱਚ ਲੋਕਾਂ ਨੂੰ ਬੰਨ੍ਹ ਦੇ ਟੁੱਟ ਜਾਣ ਕਾਰਨ ਸਾਮਾਨ ਇਕੱਠਾ ਕਰਕੇ ਕਿਤੇ ਹੋਰ ਜਾਣ ਦੀ ਗੱਲ ਕਰਦਿਆਂ ਸਹਿਮ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। Sardulgarh News
Read Also : ਜਾਖਲ ਜੰਕਸ਼ਨ ’ਤੇ ਪਟੜੀ ਤੋਂ ਉਤਰਿਆ ਮਾਲ ਗੱਡੀ ਦੇ ਗਾਰਡ ਦਾ ਡੱਬਾ, 2 ਘੰਟੇ ਰਿਹਾ ਟ੍ਰੈਕ ਜਾਮ
ਉਨ੍ਹਾਂ ਕਿਹਾ ਕਿ ਲਾਈਕ, ਵਿਊਅ ਲੈਣ ਦੀ ਮਨਸ਼ਾ ਨਾਲ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਕਰਦੀਆਂ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਰਦੂਲਗੜ੍ਹ ਘੱਗਰ ਦਰਿਆ ਦੇ ਬੰਨ੍ਹ ਟੁੱਟਣ ਦੀ ਗਲਤ ਜਾਣਕਾਰੀ ਫੈਲਾਉਣ ਵਾਲੇ ਖਿਲਾਫ਼ ਪਰਚਾ ਦਰਜ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗ਼ੈਰ ਪ੍ਰਮਾਣਿਤ, ਗਲਤ ਜਾਣਕਾਰੀ ਤੇ ਲੋਕਾਂ ਵਿੱਚ ਸਹਿਮ ਪੈਦਾ ਕਰਨ ਵਾਲਿਆਂ ਨੂੰ ਸੋਸ਼ਲ ਮੀਡੀਆ ਤੋਂ ਰਿਪੋਰਟ ਕੀਤਾ ਜਾਵੇ ਤਾਂ ਜੋ ਲੋਕਾਂ ਵਿੱਚ ਕੋਈ ਵੀ ਗਲਤ ਸੂਚਨਾ ਦਾ ਪ੍ਰਸਾਰ ਨਾ ਹੋਵੇ। Sardulgarh News
ਘੱਗਰ ਦਰਿਆ ’ਚ ਪਾਣੀ ਦਾ ਪੱਧਰ ਬਹੁਤ ਹੀ ਘੱਟ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਕਿਹਾ ਕਿ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਹੀ ਘੱਟ ਹੈ ਤੇ ਅੱਜ-ਕੱਲ੍ਹ ਬਾਰਿਸ਼ ਵੀ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਥਿਤੀ ਬਿਲਕੁਲ ਹੀ ਖ਼ਤਰੇ ਤੋਂ ਬਾਹਰ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ।