Punjab News: ਪੰਜਾਬ ਦੀ ਜੀਐਸਟੀ ਮਾਲੀਆ ’ਚ ਹੋਇਆ ਰਿਕਾਰਡ ਵਾਧਾ : ਹਰਪਾਲ ਸਿੰਘ ਚੀਮਾ

Press Conference Harpal Cheema
Harpal Cheema

ਜੁਲਾਈ ’ਚ 32 ਫੀਸਦੀ ਤੋਂ ਵੱਧ ਵਾਧਾ ਦਰਜ 

  • ਮੌਜੂਦਾ ਵਿੱਤੀ ਵਰੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ
  • ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ‘ਸਿਪੂ’ ਨੇ ਜੁਰਮਾਨਿਆਂ ਵਜੋਂ 156.40 ਕਰੋੜ ਰੁਪਏ ਵਸੂਲੇ

Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇੱਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ਵਿੱਚ ਰਿਕਾਰਡ ਤੋੜਦਿਆਂ ਜੁਲਾਈ 2025 ਵਿੱਚ ਵਸੂਲੇ ਗਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 32.08 ਫੀਸਦੀ ਦਾ ਸ਼ੁੱਧ ਵਾਧਾ ਦਰਜ ਕੀਤਾ ਹੈ। ਉਨਾਂ ਕਿਹਾ ਕਿ ਇਹ ਸ਼ਾਨਦਾਰ ਕਾਰਗੁਜ਼ਾਰੀ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਟੈਕਸ ਮਾਲੀਏ ਵਿੱਚ ਸਾਲ-ਦਰ-ਸਾਲ ਅਤੇ ਮਹੀਨਾ-ਦਰ-ਮਹੀਨਾ ਰਿਕਾਰਡ-ਤੋੜ ਵਾਧਾ ਦਰਜ ਕਰਨ ਦੇ ਸੂਬੇ ਦੇ ਨਿਰੰਤਰ ਰੁਝਾਨ ਦਾ ਹਿੱਸਾ ਹੈ।

ਇਹ ਵੀ ਪੜ੍ਹੋ: Patiala Deputy Commissioner News: ਐਸ.ਸੀ.ਕਮਿਸਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਤਲਬ

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੁਲਾਈ 2025 ਵਿੱਚ ਵਸੂਲਿਆ ਗਿਆ ਸ਼ੁੱਧ ਜੀਐਸਟੀ ਮਾਲੀਆ 2357.78 ਕਰੋੜ ਰੁਪਏ ਰਿਹਾ, ਜੋ ਜੁਲਾਈ 2024 ਵਿੱਚ ਵਸੂਲੇ ਗਏ 1785.07 ਕਰੋੜ ਰੁਪਏ ਦੇ ਮੁਕਾਬਲੇ 572.71 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਸ਼ਾਉਂਦਾ ਹੈ। ਉਨਾਂ ਕਿਹਾ ਕਿ ਸੂਬੇ ਦੇ ਪ੍ਰਭਾਵਸ਼ਾਲੀ ਵਿਕਾਸ ਪੰਧ ਦਾ ਇਸ ਵਿੱਤੀ ਸਾਲ ਦੇ ਅੰਕੜਿਆਂ ਤੋਂ ਵੀ ਪਤਾ ਲੱਗਦਾ ਹੈ। ਉਨਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਜੁਲਾਈ ਮਹੀਨੇ ਤੱਕ ਸ਼ੁੱਧ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜੋ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੌਰਾਨ ਵਸੂਲੇ ਗਏ 7162.82 ਕਰੋੜ ਰੁਪਏ ਦੇ ਮੁਕਾਬਲੇ 2025.36 ਕਰੋੜ ਰੁਪਏ ਵੱਧ ਹੈ। Punjab News