Child Safety Punjab: ਪੰਜਾਬ ਸਰਕਾਰ ਨੇ ਇਨ੍ਹਾਂ ਬੱਚਿਆਂ ਸਬੰਧੀ ਦਿੱਤੇ ਸਖਤ ਆਦੇਸ਼, ਤੁਰੰਤ ਕਾਰਵਾਈ ਦੇ ਨਿਰਦੇਸ਼

Child Safety Punjab
Child Safety Punjab: ਪੰਜਾਬ ਸਰਕਾਰ ਨੇ ਇਨ੍ਹਾਂ ਬੱਚਿਆਂ ਸਬੰਧੀ ਦਿੱਤੇ ਸਖਤ ਆਦੇਸ਼, ਤੁਰੰਤ ਕਾਰਵਾਈ ਦੇ ਨਿਰਦੇਸ਼

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Child Safety Punjab: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਬਹੁਤ ਹੀ ਤਰਸਯੋਗ ਤੇ ਚਿੰਤਾਜਨਕ ਹਾਲਤ ਦੀਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਨੋਟਿਸ ਲਿਆ ਤੇ ਇਨ੍ਹਾਂ ਬੱਚਿਆਂ ਦੇ ਬਚਾਅ ਤੇ ਪੁਨਰਵਾਸ ਲਈ ਸਖ਼ਤ ਆਦੇਸ਼ ਜਾਰੀ ਕੀਤੇ। ਸਬੰਧਤ ਖੇਤਰ ਤੋਂ ਹਾਸਲ ਰਿਪੋਰਟ ਅਨੁਸਾਰ, ਇਹ ਬੱਚੇ ਤੇ ਉਨ੍ਹਾਂ ਦੇ ਪਰਿਵਾਰ ਅਸੁਰੱਖਿਅਤ ਤੇ ਗੰਦੇ ਖੁੱਲ੍ਹੇ ਸਥਾਨਾਂ ’ਤੇ ਰਹਿ ਰਹੇ ਹਨ। Child Safety Punjab

ਇਹ ਖਬਰ ਵੀ ਪੜ੍ਹੋ : ਖਤਰੇ ਦੇ ਸਾਏ ’ਚ ਪੰਜਾਬ ਦੇ ਲੋਕ! ਵਧਿਆ ਡੈਮ ’ਚ ਪਾਣੀ ਦਾ ਪੱਧਰ, ਅੰਕੜੇ ਕਰ ਦੇਣਗੇ ਹੈਰਾਨ

ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਬਾਲ ਸੁਰੱਖਿਆ ਇਕਾਈਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਉਕਤ ਖੇਤਰ ’ਚ ਤੁਰੰਤ ਇੱਕ ਵਿਸ਼ੇਸ਼ ਬਚਾਅ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਬਚਾਏ ਗਏ ਬੱਚਿਆਂ ਲਈ ਰਿਹਾਇਸ਼, ਭੋਜਨ, ਡਾਕਟਰੀ ਸਹੂਲਤਾਂ ਤੇ ਸਿੱਖਿਆ ਦਾ ਤੁਰੰਤ ਪ੍ਰਬੰਧ ਕੀਤਾ ਜਾਵੇਗਾ। Child Safety Punjab

ਇਸ ਦੇ ਨਾਲ ਹੀ ਡਾ. ਬਲਜੀਤ ਕੌਰ ਨੇ ਸੂਬੇ ਦੇ ਹੋਰ ਸਾਰੇ ਜ਼ਿਲ੍ਹਿਆਂ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਡੇਰਾਬੱਸੀ ਵਰਗੀਆਂ ਸਥਿਤੀਆਂ ਨੂੰ ਗੰਭੀਰਤਾ ਨਾਲ ਲੈਣ ਤੇ ਆਪਣੇ-ਆਪਣੇ ਜ਼ਿਲ੍ਹਿਆਂ ’ਚ ਭੀਖ ਮੰਗ ਰਹੇ ਬੱਚਿਆਂ ਦੀ ਪਛਾਣ, ਬਚਾਅ ਤੇ ਪੁਨਰਵਾਸ ਲਈ ਤੁਰੰਤ ਵਿਸ਼ੇਸ਼ ਮੁਹਿੰਮਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮੁਹਿੰਮ ਪ੍ਰੋਜੈਕਟ ਜੀਵਨਜੋਤ-2 ਬਚਪਨ ਬਚਾਓ ਤਹਿਤ ਨਿਰੰਤਰ ਤੇ ਵਚਨਬੱਧਤਾ ਨਾਲ ਚਲਾਈ ਜਾਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਹਰ ਕੋਨੇ ਤੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਿਆ ਜਾ ਸਕੇ। Child Safety Punjab