ਸਾਰੀਆਂ ਤਿਆਰੀਆਂ ਮੁਕੰਮਲ
- ਸਵੇਰੇ 11 ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਰਹੇਗਾ ਭੰਡਾਰੇ ਦਾ ਸਮਾਂ
ਬਰਨਾਵਾ (ਸੱਚ ਕਹੂੰ ਨਿਊਜ਼)। MSG Bhandara: ਡੇਰਾ ਸੱਚਾ ਸੌਦਾ ਦੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀ ਸਾਧ-ਸੰਗਤ ਅੱਜ ਐਤਵਾਰ ਨੂੰ ਪਵਿੱਤਰ ਅਵਤਾਰ ਮਹੀਨੇ ਦਾ ਪਵਿੱਤਰ ਐੱਮਐੱਸਜੀ ਭੰਡਾਰਾ ਮਨਾ ਰਹੀ ਹੈ ਇਸ ਮੌਕੇ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਧਾਮ, ਬਰਨਾਵਾ ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ’ਚ ਨਾਮ ਚਰਚਾ ਸਤਿਸੰਗ ਦਾ ਪ੍ਰੋਗਰਾਮ ਕੀਤਾ ਜਾਵੇਗਾ ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।
ਇਹ ਖਬਰ ਵੀ ਪੜ੍ਹੋ : IND vs ENG: ਓਵਲ ਟੈਸਟ, ਜਾਇਸਵਾਲ ਦੇ ਸੈਂਕੜੇ ਤੋਂ ਬਾਅਦ ਸੁੰਦਰ ਤੇ ਜਡੇਜਾ ਦੇ ਅਰਧਸੈਂਕੜੇ, ਭਾਰਤ ਦਾ ਵੱਡਾ ਟੀਚਾ
ਇਸ ਮੌਕੇ ਵੱਡੀਆਂ ਸਕਰੀਨਾਂ ਰਾਹੀਂ ਪੂਜਨੀਕ ਗੁਰੂ ਜੀ ਦੇ ਪਵਿੱਤਰ ਬਚਨ ਚਲਾਏ ਜਾਣਗੇ ਭੰਡਾਰੇ ਸਬੰਧੀ ਸੇਵਾਦਾਰਾਂ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਟ੍ਰੈਫਿਕ, ਛਾਇਆਵਾਨ, ਪੀਣ ਵਾਲਾ ਪਾਣੀ, ਲੰਗਰ ਸਮੇਤ ਸਾਰੀਆਂ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮਾਨਵਤਾ ਭਲਾਈ ਦੇ ਕਾਰਜ ਵੀ ਕੀਤੇ ਜਾਣਗੇ। MSG Bhandara
ਜ਼ਿਕਰਯੋਗ ਹੈ ਕਿ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ 15 ਅਗਸਤ 1967 ਨੂੰ ਸ੍ਰੀਗੁਰੂਸਰ ਮੋਡੀਆ, ਜ਼ਿਲ੍ਹਾ ਸ੍ਰੀਗੰਗਾਨਗਰ (ਰਾਜਸਥਾਨ) ’ਚ ਅਵਤਾਰ ਧਾਰਨ ਕੀਤਾ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਪਵਿੱਤਰ ਐੱਮਐੱਸਜੀ ਭੰਡਾਰੇ ਮਹੀਨੇ ਦੇ ਰੂਪ ’ਚ ਮਨਾਉਂਦੀ ਹੋਈ ਬੂਟੇ ਲਾ ਕੇ, ਲੋੜਵੰਦਾਂ ਦੀ ਮੱਦਦ ਕਰਨ ਵਰਗੇ ਮਾਨਵਤਾ ਭਲਾਈ ਦੇ 168 ਕਾਰਜ ਕਰਦੀ ਹੈ। MSG Bhandara