Punjabi University News: ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਅਧਿਕਾਰੀਆਂ ਨੇ ਸੰਭਾਲ਼ੇ ਅਹੁਦੇ

Punjabi University News
ਪਟਿਆਲਾ : ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਪ੍ਰੋ. ਜਸਵਿੰਦਰ ਸਿੰਘ ਬਰਾੜ ਤੇ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਨੂੰ ਵਧਾਈਆ ਦਿੰਦੇ ਹੋਏ।

ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਡੀਨ ਅਕਾਦਮਿਕ ਮਾਮਲੇ ਵਜੋਂ ਅਤੇ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਨੇ ਰਜਿਸਟਰਾਰ ਵਜੋਂ ਅਹੁਦਾ ਸੰਭਾਲ਼ਿਆ

Punjabi University News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਉੱਚ-ਅਹੁਦਿਆਂ ’ਤੇ ਤਾਇਨਾਤ ਕੀਤੇ ਗਏ ਵੱਖ-ਵੱਖ ਅਧਿਕਾਰੀਆਂ ਨੇ ਅਹੁਦੇ ਸੰਭਾਲ਼ ਲਏ ਹਨ। ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਡੀਨ ਅਕਾਦਮਿਕ ਮਾਮਲੇ ਵਜੋਂ ਅਤੇ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਨੇ ਰਜਿਸਟਰਾਰ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਵਰਨਣਯੋਗ ਹੈ ਕਿ ਅਪਲਾਈਡ ਮੈਨੇਜਮੈਂਟ ਵਿਸ਼ੇ ਨਾਲ਼ ਸਬੰਧਤ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਇਸ ਤੋਂ ਪਹਿਲਾਂ ਵੀ ਰਜਿਸਟਰਾਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਡਾ. ਸੁਖਜੀਤ ਕੌਰ ਨੇ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਵਜੋਂ ਅਤੇ ਪ੍ਰੋ. ਅਮਰਇੰਦਰ ਸਿੰਘ ਨੇ ਡਾਇਰੈਕਟਰ, ਕਾਂਸਟੀਚੁਐਂਟ ਕਾਲਜ ਵਜੋਂ ਅਹੁਦਾ ਸੰਭਾਲ਼ ਲਿਆ। ਇਨ੍ਹਾਂ ਸਾਰੇ ਅਧਿਕਾਰੀਆਂ ਵੱਲੋਂ ਅਹੁਦਾ ਸੰਭਾਲੇ ਜਾਣ ਸਮੇਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਰਹੀਆਂ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਾਰੇ ਅਧਿਕਾਰੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਸਾਰੇ ਅਧਿਕਾਰੀ ਯੂਨੀਵਰਸਿਟੀ ਦੀ ਬਿਹਤਰੀ ਲਈ ਨਿੱਠ ਕੇ ਕਾਰਜ ਕਰਨਗੇ। ਜ਼ਿਕਰਯੋਗ ਹੈ ਕਿ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਮੌਜੂਦਾ ਸਮੇਂ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਅਤੇ ਡਾਇਰੈਕਟਰ ਕਾਂਸਟੀਚੁਐਂਟ ਕਾਲਜ ਵਜੋਂ ਕਾਰਜਸ਼ੀਲ ਹੋਣ ਤੋਂ ਇਲਾਵਾ ’ਸੋਸ਼ਲ ਸਾਇੰਸਜ਼ ਫ਼ੈਕਲਟੀ’ ਦੇ ਡੀਨ ਵਜੋਂ ਵੀ ਵਿਚਰ ਰਹੇ ਸਨ। ਹੁਣ ਉਨ੍ਹਾਂ ਦੀ ਥਾਂ ਡਾ.ਸੁਖਜੀਤ ਕੌਰ ਅਤੇ ਪ੍ਰੋ. ਅਮਰਇੰਦਰ ਸਿੰਘ ਨੇ ਇਹ ਜ਼ਿੰਮੇਵਾਰੀ ਸੰਭਾਲੀ ਹੈ।

ਇਹ ਵੀ ਪੜ੍ਹੋ: 500 Rupees Note Update: 500 ਰੁਪਏ ਦੇ ਨੋਟਾਂ ਨੂੰ ਲੈ ਕੇਂਦਰ ਨੇ ਦਿੱਤੀ ਵੱਡੀ ਅਪਡੇਟ, ਜਾਣੋ

ਡਾ. ਸੁਖਜੀਤ ਕੌਰ ਕੰਪਿਊਟਰ ਸਾਇੰਸ ਵਿਸ਼ੇ ਦੇ ਅਧਿਆਪਕ ਹਨ ਅਤੇ ਪ੍ਰੋ. ਅਮਰਇੰਦਰ ਸਿੰਘ ਮੈਨੇਜਮੈਂਟ ਵਿਸ਼ੇ ਦੇ ਅਧਿਆਪਕ ਹਨ ਜੋ ਯੂਨੀਵਰਸਿਟੀ ਵਿਖੇ ਭਾਰਤੀ ਪ੍ਰਸ਼ਾਸ਼ਨਿਕ ਸੇਵਾਵਾਂ ਸਿਖਲਾਈ ਕੇਂਦਰ ਦੇ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਵਰਨਣਯੋਗ ਹੈ ਕਿ ਵਿੱਤ ਅਫ਼ਸਰ ਡਾ. ਪ੍ਰਮੋਦ ਅਗਰਵਾਲ ਦੇ ਅਹੁਦੇ ਦੀ ਮਿਆਦ ਇੱਕ ਹੋਰ ਸਾਲ ਲਈ ਵਧਾ ਦਿੱਤੀ ਗਈ ਹੈ। ਪ੍ਰੋ. ਐੱਚ.ਪੀ.ਐੱਸ. ਕਾਲੜਾ ਨੂੰ ਇੰਚਾਰਜ ਪਬਲੀਕੇਸ਼ਨ ਬਿਊਰੋ, ਡਾ. ਰਾਜਿੰਦਰ ਗਿੱਲ ਨੂੰ ਡਾਇਰੈਕਟਰ ਡਾਇਸਪੋਰਾ ਅਧਿਐਨ ਕੇਂਦਰ ਅਤੇ ਪ੍ਰੋ. ਮਨੀਸ਼ ਕਪੂਰ ਨੂੰ ਕੰਟਰੋਲਰ ਪ੍ਰੀਖਿਆਵਾਂ ਤਾਇਨਾਤ ਕੀਤਾ ਗਿਆ ਹੈ। Punjabi University News