Holiday Punjab: ਚੰਡੀਗੜ੍ਹ। ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅਗਲੇ ਸ਼ੁੱਕਰਵਾਰ ਤੇ ਸ਼ਨਿੱਚਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਇਸ ਦੇ ਨਾਲ ਹੀ ਐਤਵਾਰ ਦੀ ਛੁੱਟੀ ਆਉਣ ਨਾਲ ਲਗਾਤਾਰ ਤਿੰਨ ਦਿਨ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣ ਵਾਲੇ ਹਨ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫ਼ਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਇਨ੍ਹਾਂ ਦੋਵਾਂ ਦਿਨਾਂ ਦੌਰਾਨ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਸਰਕਾਰੀ ਦਫ਼ਤਰਾਂ ਵਿਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦਰਅਸਲ, 15 ਅਗਸਤ ਯਾਨੀ ਸ਼ੁੱਕਰਵਾਰ ਨੂੰ ਦੇਸ਼ ਦਾ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਤੋਂ ਅਗਲੇ ਦਿਨ ਯਾਨੀ 16 ਅਗਸਤ (ਸ਼ਨਿੱਚਰਵਾਰ) ਨੂੰ ਜਨਮ ਅਸ਼ਟਮੀ ਦਾ ਤਿਉਹਾਰ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣ ਵਾਲੇ ਹਨ।
Read Also : ਪਟਿਆਲਾ ਜ਼ਿਲੇ ਦੇ ਪਿੰਡਾਂ ‘ਚ ਹੜ੍ਹ ਦਾ ਖਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
ਸਰਕਾਰ ਵੱਲੋਂ ਇਸ ਸਾਲ ਦੀਆਂ ਛੁੱਟੀਆਂ ਸਬੰਧੀ ਜਾਰੀ ਨੋਟੀਫ਼ਕੇਸ਼ਨ ਵਿਚ ਇਨ੍ਹਾਂ ਦਿਨਾਂ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਅਗਲਾ ਦਿਨ 17 ਅਗਸਤ ਐਤਵਾਰ ਦਾ ਹੈ ਜਿਸ ਦਿਨ ਛੁੱਟੀ ਰਹਿੰਦੀ ਹੈ। ਇਸ ਲਈ ਲਗਾਤਾਰ ਤਿੰਨ ਛੁੱਟੀਆਂ ਹੋਣ ਕਰਕੇ ਅਗਲੇ ਹਫ਼ਤੇ ਤੁਸੀਂ ਕਿਤੇ ਜਾਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। Holiday Punjab