
Paracetamol Medicine: ਨਵੀਂ ਦਿੱਲੀ (ਏਜੰਸੀ)। ਕੇਂਦਰੀ ਰਸਾਇਣ ਅਤੇ ਖਾਦ ਰਾਜ ਮੰਤਰੀ ਅਨੁਪ੍ਰਿਆ ਪਟੇਲ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰੀ ਡਰੱਗਜ਼ ਸਟੈਂਡਰਡ ਕੰਟਰੋਲ ਸੰਗਠਨ (ਸੀਡੀਐੱਸਸੀਓ) ਨੇ ਭਾਰਤ ਵਿੱਚ ਆਮ ਤੌਰ ’ਤੇ ਵਰਤੀ ਜਾਣ ਵਾਲੀ ਪੈਰਾਸੀਟਾਮੋਲ ਦਵਾਈ ’ਤੇ ਪਾਬੰਦੀ ਨਹੀਂ ਲਾਈ ਹੈ।
ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਇੱਕ ਸੁਆਲ ਦੇ ਜਵਾਬ ਵਿੱਚ ਅਨੁਪ੍ਰਿਆ ਪਟੇਲ ਨੇ ਕਿਹਾ ਕਿ ‘ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੱਸਿਆ ਕਿ ਕੇਂਦਰੀ ਡਰੱਗਜ਼ ਸਟੈਂਡਰਡ ਕੰਟਰੋਲ ਸੰਗਠਨ ਨੂੰ ਪੈਰਾਸੀਟਾਮੋਲ ’ਤੇ ਪਾਬੰਦੀ ਲਾਉਣ ਦੀਆਂ ਅਫਵਾਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।’
Read Also : ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਲੈਂਡ ਪੂਲਿੰਗ ਨੀਤੀ ’ਤੇ ਰੋਕ
ਉਨ੍ਹਾਂ ਕਿਹਾ, ‘ਦੇਸ਼ ਵਿੱਚ ਪੈਰਾਸੀਟਾਮੋਲ ’ਤੇ ਪਾਬੰਦੀ ਨਹੀਂ ਹੈ। ਦੇਸ਼ ਵਿੱਚ ਪੈਰਾਸੀਟਾਮੋਲ ਦੇ ਮਿਸ਼ਰਣ ਵਾਲੀਆਂ ਕਈ ਕਿਸਮਾਂ ਦੀਆਂ ਫਿਕਸਡ ਡੋਜ਼ ਦਵਾਈਆਂ ’ਤੇ ਪਾਬੰਦੀ ਲਾਈ ਗਈ ਹੈ।’ ਇਸ ਤੋਂ ਇਲਾਵਾ ਰਾਜ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਮੁਫਤ ਦਵਾਈ ਸੇਵਾ ਪਹਿਲਕਦਮੀ ਸ਼ੁਰੂ ਕੀਤੀ ਹੈ। Paracetamol Medicine
ਉਨ੍ਹਾਂ ਅੱਗੇ ਕਿਹਾ, ‘ਇਸਦਾ ਉਦੇਸ਼ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਅਤੇ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਪ੍ਰਾਇਮਰੀ ਸਿਹਤ ਕੇਂਦਰਾਂ ਸਮੇਤ ਜਨਤਕ ਸਿਹਤ ਸਹੂਲਤਾਂ ’ਚ ਆਉਣ ਵਾਲੇ ਮਰੀਜ਼ਾਂ ਦੇ ਜੇਬ੍ਹ ਖਰਚ ਨੂੰ ਘਟਾਉਣਾ ਹੈ।’