De-worming Day: ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ

De-worming Day
De-worming Day: ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ

De-worming Day: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸਿਵਲ ਸਰਜਨ ਡਾ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਰੇਖਾ ਭੱਟੀ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਸੀਐੱਚਸੀ ਫਿਰੋਜ਼ਸ਼ਾਹ ਦੇ ਵੱਖ ਵੱਖ ਸਕੂਲਾਂ ਵਿੱਚ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਗਿਆ। ਡਾ. ਕਮਲਜੀਤ ਸਿੰਘ ਨੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਪੇਟ ਦੇ ਕੀੜੇ ਹੋਣ ਦੇ ਕਾਰਣ, ਹੱਥ ਧੋਣ ਦੀ ਵਿਧੀ ਅਤੇ ਅਲਬੈਂਡਾਜ਼ੋਲ ਗੋਲੀ ਖਾਣ ਦੇ ਫਾਇਦਿਆਂ ਬਾਰੇ ਜਾਗਰੂਕਤਾ ਸੈਮੀਨਾਰ ਰਾਹੀਂ ਜਾਣਕਾਰੀ ਦਿੱਤੀ ਗਈ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਰੇਖਾ ਭੱਟੀ ਅਤੇ ਡਾ. ਕਮਲ ਨੇ ਦੱਸਿਆ ਕਿ ਇਸ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਜਾਗਰੂਕ ਕੀਤਾ ਜਾਂਦਾ ਹੈ ਅਤੇ ਬੱਚਿਆਂ ਨੂੰ ਗੋਲੀਆਂ ਖੁਆਈਆਂ ਜਾਂਦੀਆਂ ਹਨ। ਅੱਜ ਦੇ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਵਿਚ ਜਾਣ ਵਾਲੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਗੋਲੀ ਦਿੱਤੀ ਜਾ ਰਹੀ ਹੈ। De-worming Day

Read Also : ਹੁਣ ਆਨਲਾਈਨ ਪਮੈਂਟ ਪਾਵੇਗੀ ਜੇਬ੍ਹਾਂ ’ਤੇ ਬੋਝ, ਯੂਪੀਆਈ ਲਈ RBI ਦੇ ਬਿਆਨ ਨੇ ਫਿਕਰੀਂ ਪਾਇਆ

ਬਲਾਕ ਐਕਸਟੈਂਸ਼ਨ ਐਜੂਕੇਟਰ ਹਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ ਹਨ। ਇਸ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ। ਇਸ ਲਈ ਸਾਫ਼ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ, ਪਖਾਣੇ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਧੌਣਾ ਚਾਹੀਦਾ ਹੈ। ਨੰਗੇ ਪੈਰ ਤੁਰਨ, ਹੱਥਾਂ ਦੀ ਸਫ਼ਾਈ ਨਾ ਰੱਖਣ ਅਤੇ ਕਈ ਹੋਰ ਕਾਰਨਾਂ ਕਰਕੇ ਬੱਚਿਆਂ ਦੇ ਪੇਟ ਵਿਚ ਕੀੜੇ ਪੈਦਾ ਹੋ ਜਾਂਦੇ ਹਨ। ਇਸ ਅਲਬੈਂਡਾਜ਼ੋਲ ਗੋਲੀ ਨਾਲ ਪੇਟ ਦੇ ਕੀੜਿਆਂ ਦੁਆਰਾ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸਟਾਫ ਨਰਸ ਸ਼ੈਰਿਨ , ਸਤਿੰਦਰ ਕੌਰ ਆਦਿ ਹਾਜ਼ਰ ਸਨ ।