Pensioners Protest: ਐੱਸਡੀਐੱਮ ਸੁਨਾਮ ਦੇ ਦਫਤਰ ਅੱਗੇ ਪੈਨਸ਼ਨਰਾਂ ਨੇ ਸਰਕਾਰ ਦੀ ਅਰਥੀ ਸਾੜੀ

Pensioners Protest
ਸੁਨਾਮ: ਸਰਕਾਰ ਦੀ ਅਰਥੀ ਸਾੜਦੇ ਹੋਏ ਜਥੇਬੰਦੀ ਦੇ ਲੋਕ। ਤਸਵੀਰ: ਕਰਮ ਥਿੰਦ

ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ : ਆਗੂ

Pensioners Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ ਪੰਜਾਬ ਅਤੇ ਯੂ ਟੀ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੁਨੀਅਨ ਨੇ ਸਾਂਝੇ ਤੌਰ ’ਤੇ ਰਾਮ ਸਰੂਪ ਢੈਪਈ ਅਤੇ ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇੱਕਠੇ ਹੋ ਕੇ ਐੱਸਡੀਐੱਮ ਦੇ ਦਫਤਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ ਅਤੇ ਰੈਲੀ ਕੀਤੀ ਗਈ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਬਿਲਕੁਲ ਅੱਖੋਂ ਪਰੋਖੇ ਕੀਤਾ ਜਾ ਰਿਹਾ ਅਤੇ ਜਥੇਬੰਦੀ ਨੂੰ ਵਾਰ ਵਾਰ ਗੱਲਬਾਤ ਦਾ ਸਮਾਂ ਦੇ ਕੇ ਮੀਟਿੰਗਾਂ ਕੈਂਸਲ ਕਰਨ ਦੇ ਰੋਸ ਵਜੋਂ ਉਨ੍ਹਾਂ ਨੇ ਐੱਸਡੀਐੱਮ ਦਫਤਰ ਸਾਹਮਣੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ ਅਤੇ ਰੈਲੀ ਕੀਤੀ ਗਈ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਨੀਤੀਆਂ ਦੀ ਸਖਤ ਨਿਖੇਧੀ ਕਰਦੇ ਹਨ ਅਤੇ ਮੰਗ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ।

ਇਸ ਮੌਕੇ ਰੈਲੀ ਨੂੰ ਜੀਤ ਸਿੰਘ ਬੰਗਾ, ਬਲਵਿੰਦਰ ਸਿੰਘ ਜਿਲ੍ਹੇਦਾਰ, ਪਵਨ ਕੁਮਾਰ ਸ਼ਰਮਾ, ਦਰਸਨ ਸਿੰਘ ਥਾਣੇਦਾਰ, ਜਗਦੇਵ ਸਿੰਘ ਬਾਹੀਆ, ਪਿ੍ਤਪਾਲ ਸਿੰਘ ਮਹਿਰੋਕ, ਕੁਲਦੀਪ ਸਰਮਾਂ, ਧਰਮ ਸਿੰਘ ਪਿ੍ਤਪਾਲ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ। ਰੈਲੀ ਦੇ ਆਖਿਰ ਵਿਚ ਪ੍ਰਧਾਨ ਰਾਮ ਸਰੂਪ ਢੈਪਈ ਨੇ ਰੈਲੀ ਵਿੱਚ ਪੁੱਜੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਅਤੇ ਭਵਿਖ ਵਿੱਚ ਹੋਣ ਵਾਲੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। Pensioners Protest