Amloh Nasha Mukti Yatra: ਅਮਲੋਹ ਦੇ ਵਾਰਡ ਨੰਬਰ ਇੱਕ ’ਚ ਨਸ਼ਾ ਮੁਕਤੀ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲਿਆ

Amloh Nasha Mukti Yatra
ਅਮਲੋਹ: ਵਾਰਡ ਨੰਬਰ ਇੱਕ ਵਿੱਚ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ। ਤਸਵੀਰ: ਅਨਿਲ ਲੁਟਾਵਾ

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਾਰੇ ਵਰਗਾਂ ਨੂੰ ਨਸ਼ਿਆਂ ਖਿਲਾਫ ਇੱਕਜੁਟ ਹੋਣ ਦਾ ਸੱਦਾ ਦਿੱਤਾ

Amloh Nasha Mukti Yatra: (ਅਨਿਲ ਲੁਟਾਵਾ) ਅਮਲੋਹ। ਵਿਧਾਨ ਸਭਾ ਹਲਕਾ ਅਮਲੋਹ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਲੜੀ ਦੇ ਤਹਿਤ ਅਮਲੋਹ ਦੇ ਵਾਰਡ ਨੰਬਰ ਇੱਕ ਵਿੱਚ ਹੋਈ ਜਨ ਸਭਾ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸਾਰੇ ਵਰਗਾਂ ਦੇ ਲੋਕਾਂ ਨੂੰ ਇਸ ਮੁਹਿੰਮ ਦੀ ਸਫਲਤਾ ਲਈ ਪੂਰੀ ਸ਼ਿੱਦਤ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਨਸ਼ਿਆਂ ਦੇ ਕੋਹੜ ਦਾ ਮੁਕੰਮਲ ਤੌਰ ’ਤੇ ਖਾਤਮਾ ਕੀਤਾ ਜਾ ਸਕੇ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਾਰੇ ਲੋਕਾਂ ਨੂੰ ਇੱਕ ਅਜਿਹੇ ਮੰਚ ਉੱਤੇ ਇਕੱਤਰ ਕਰਨਾ ਹੈ ਜਿਸ ਦਾ ਇੱਕੋ ਇੱਕ ਮਨੋਰਥ, ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਿਆਸਤਦਾਨ, ਸਾਰੀਆਂ ਸਮਾਜ ਸੇਵੀ ਜਥੇਬੰਦੀਆਂ ਅਤੇ ਵੱਖ-ਵੱਖ ਕਿੱਤਿਆਂ ਨਾਲ ਜੁੜੇ ਲੋਕਾਂ ਦੇ ਸਹਿਯੋਗ ਨਾਲ ਇਸ ਉਦੇਸ਼ ਦੀ ਪੂਰਤੀ ਹਿੱਤ ਜੁਟੇ ਹੋਏ ਹਨ ਉੱਥੇ ਹੀ ਯੂਥ ਕਲੱਬ, ਵਿਦਿਆਰਥੀ ਤੇ ਖਿਡਾਰੀ ਵੀ ਵਧ-ਚੜ੍ਹ ਕੇ ਇਹਨਾਂ ਜਾਗਰੂਕਤਾ ਸਭਾਵਾਂ ਦਾ ਹਿੱਸਾ ਬਣ ਰਹੇ ਹਨ।

ਇਹ ਵੀ ਪੜ੍ਹੋੇ: Punjab Bus Strike: ਪੰਜਾਬ ’ਚ ਪੀਆਰਟੀਸੀ-ਪਨਬੱਸ ਕੰਟਰੈਕਟ ਵਰਕਰਾਂ ਦੀ ਹੜਤਾਲ ਖਤਮ, ਲੋਕਾਂ ਨੂੰ ਮਿਲੀ ਵੱਡੀ ਰਾਹਤ

ਗੈਰੀ ਬੜਿੰਗ ਨੇ ਕਿਹਾ ਕਿ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਉਚਿਤ ਇਲਾਜ ਕਰਵਾ ਕੇ ਤੰਦਰੁਸਤ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਹਜ਼ਾਰਾਂ ਅਜਿਹੇ ਨਸ਼ਾ ਪੀੜਤਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਮੁਹਿੰਮ ਓਦੋਂ ਤੱਕ ਲਗਾਤਾਰ ਜਾਰੀ ਰੱਖੀ ਜਾਵੇਗੀ ਜਦੋਂ ਤੱਕ ਹਲਕਾ ਅਮਲੋਹ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ। ਉਨ੍ਹਾਂ ਨੇ ਇਸ ਮੌਕੇ ਵਾਰਡ ਦੇ ਨਿਵਾਸੀਆਂ ਨੂੰ ਨਸ਼ਾ ਮੁਕਤ ਵਾਰਡ ਦੀ ਸਿਰਜਣਾ ਲਈ ਸਰਗਰਮ ਯੋਗਦਾਨ ਪਾਉਣ ਅਤੇ ਭਵਿੱਖ ਵਿੱਚ ਕਦੇ ਵੀ ਨਸ਼ਾ ਨਾ ਕਰਨ ਦੀ ਸਹੁੰ ਵੀ ਚੁਕਾਈ। Amloh Nasha Mukti Yatra

ਇਸ ਮੌਕੇ ਵਾਰਡ ਕੌਂਸਲਰ ਹਰਿੰਦਰ ਕੌਰ ਚੀਮਾ, ਦਰਸ਼ਨ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ,ਥਾਣਾ ਮੁੱਖੀ ਬਲਜਿੰਦਰ ਸਿੰਘ, ਡਾ. ਸਿਮਰਨਜੀਤ ਸਿੰਘ, ਗੁਰਪ੍ਰੀਤ ਸਿੰਘ ਚੀਮਾ , ਸਾਬਕਾ ਸਰਪੰਚ ਹਾਕਮ ਸਿੰਘ ਮਾਜਰੀ, ਰਣਜੀਤ ਸਿੰਘ ਪਨਾਗ , ਗੁਰਵਿੰਦਰ ਸਿੰਘ ਸਰਪੰਚ, ਧਰਮਿੰਦਰ ਸਿੰਘ, ਮੋਨੀ ਪੰਡਿਤ , ਵਿਕਰਮਜੀਤ ਸਿੰਘ, ਜਸਵੀਰ ਸਿੰਘ ਫੌਜੀ , ਪਰਮਜੀਤ ਸਿੰਘ ਗਿੱਲ, ਮਹਿੰਦਰ ਕੌਰ, ਜਸਪਾਲ ਕੌਰ, ਦਲਜੀਤ ਕੌਰ ਤੇ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀ ਵੀ ਹਾਜ਼ਰ ਸਨ।