ਸਕੂਲ ਵਿੱਚ ਸਾਰੇ ਪੁਰਾਤਨ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ: ਚੰਦਰ ਮੋਹਣ ਸੁਥਾਰ
Rakhi Festival School Event:(ਮਨੋਜ) ਮਲੋਟ। ਸਥਾਨਕ ਨਿਊ ਗੋਬਿੰਦ ਨਗਰ ਸਥਿਤ ਚੰਦਰ ਮਾਡਲ ਹਾਈ ਸਕੂਲ ’ਚ ਰੱਖੜੀ ਦਾ ਪਵਿੱਤਰ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕਮ ਪ੍ਰਿੰਸੀਪਲ ਚੰਦਰ ਮੋਹਣ ਸੁਥਾਰ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਰਜਨੀ ਸੁਥਾਰ ਨੇ ਦੱਸਿਆ ਕਿ ਸਕੂਲ ਵਿੱਚ ਰੱਖੜੀ ਦਾ ਤਿਓਹਾਰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਹ ਵੀ ਪੜ੍ਹੋ: Rakhi Festival: ਰੱਖੜੀ ਦੇ ਤਿਉਹਾਰ ’ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ੁਰੂ ਕੀਤੀ ਨਵੀਂ ਪਰੰਪਰਾ
ਇਸ ਮੌਕੇ ਸਕੂਲ ਵਿੱਚ ਪੜ੍ਹਦੀਆਂ ਬੱਚੀਆਂ ਨੇ ਬੱਚਿਆਂ ਦੇ ਰੱਖੜੀ ਬੰਨ੍ਹ ਕੇ ਤਿਲਕ ਲਗਾਇਆ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਰੱਖੜੀ ਦਾ ਤਿਉਹਾਰ ਮਨਾਉਣ ਵਿੱਚ ਸਮੂਹ ਬੱਚਿਆਂ ਵਿੱਚ ਪੂਰਾ ਉਤਸ਼ਾਹ ਦਿਸਿਆ। ਸ਼੍ਰੀ ਸੁਥਾਰ ਨੇ ਦੱਸਿਆ ਕਿ ਸਕੂਲ ਵਿੱਚ ਸਾਰੇ ਪੁਰਾਤਨ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ ਤਾਂ ਜੋ ਬੱਚਿਆਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਜਾ ਸਕੇ ਅਤੇ ਪੁਰਾਤਨ ਵਿਰਸੇ ਦੀ ਖਤਮ ਹੋ ਰਹੀ ਹੋਂਦ ਨੂੰ ਬਚਾਇਆ ਜਾ ਸਕੇ।


ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੱਖੜੀ ਦਾ ਤਿਉਹਾਰ ਬਹੁਤ ਹੀ ਜਿਆਦਾ ਪਵਿੱਤਰ ਤਿਉਹਾਰ ਹੈ ਕਿਉਂਕਿ ਇਸ ਦਿਨ ਭੈਣ ਆਪਣੇ ਭਰਾ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਆਪਣੇ ਭਰਾ ਦੀ ਲੰਮੀ ਉਮਰ ਦੀ ਕਾਮਨਾ ਕਰਦੀ ਹੈ ਅਤੇ ਭਰਾ ਵੀ ਆਪਣੀ ਭੈਣ ਦੀ ਰੱਖਿਆ ਕਰਨ ਦਾ ਪ੍ਰਣ ਕਰਦੇ ਹਨ। ਇਸ ਮੌਕੇ ਵੀਰਪਾਲ ਕੌਰ, ਸ਼ਵੇਤਾ ਮੱਕੜ, ਜਸਮੀਨ, ਨਵਜੋਤਪ੍ਰੀਤ ਕੌਰ, ਕੰਚਨ ਰਾਣੀ, ਮੀਨੂੰ ਫੁਟੇਲਾ, ਜੋਤੀ ਕਟਾਰੀਆ, ਸਿਮਰਜੀਤ ਕੌਰ, ਪੂਜਾ ਰਾਣੀ, ਵੀਰਪਾਲ ਕੌਰ, ਪੂਜਾ ਸ਼ਰਮਾ, ਸਾਨੀਆ ਰਾਣੀ, ਕਿਰਨਦੀਪ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਸਨੇਹਾ ਮਾਰੀਆ, ਅਮਨਦੀਪ, ਜੋਤੀ ਕਾਲੜਾ ਅਤੇ ਰੀਤੂ ਬਾਲਾ ਆਦਿ ਮੌਜੂਦ ਸਨ।