Punjab Police Action: ਦੋ ਸਕਿਆ ਭਰਾਵਾਂ ਨੇ ਨਸ਼ਾ ਵੇਚ ਕੇ ਬਣਾਇਆ ਘਰ, ਪੁਲਿਸ ਨੇ ਫੇਰ ਦਿੱਤਾ ਬੁਲਡੋਜ਼ਰ

Punjab Police Action
ਅਮਲੋਹ : ਨਸ਼ਾ ਤਸਕਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹੁੰਦੇ ਹੋਏ। ਤਸਵੀਰ: ਅਨਿਲ ਲੁਟਾਵਾ

ਐਸਐਸਪੀ ਸ਼ੁਭਮ ਅਗਰਵਾਲ ਦੀ ਨਿਗਰਾਨੀ ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦਗੀ ‘ਚ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ

Punjab Police Action: (ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸਿ਼ਆਂ ਵਿਰੁੱਧ ਤਹਿਤ ਅੱਜ ਅਮਲੋਹ ਦੇ ਪਿੰਡ ਸਲਾਣੀ ਵਿਖੇ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਕੀਤੀ ਸਾਂਝੀ ਕਾਰਵਾਈ ਤਹਿਤ ਨਸਿ਼ਆਂ ਦੀ ਤਸਕਰੀ ਕਰਨ ਵਾਲੇ ਦੋ ਭਰਾਵਾਂ ਵੱਲੋਂ ਕਾਲੀ ਕਮਾਈ ਨਾਲ ਨਜਾਇਜ਼ ਕਬਜ਼ਾ ਕਰਦੇ ਹੋਏ ਸਰਕਾਰੀ ਜ਼ਮੀਨ ਉਤੇ ਉਸਾਰੀ ਜਾਇਦਾਦ ਨੂੰ ਬੁਲਡੋਜ਼ਰ ਨਾਲ ਢਹਿ ਢੇਰੀ ਕੀਤਾ ਗਿਆ। ਪੁਲਿਸ ਤੇ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਨਿਗਰਾਨੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਸਖਤ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਐਸਐਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਅਮਲੋਹ ਤੇ ਬਸੀ ਪਠਾਣਾ ਖੇਤਰ ਵਿੱਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ ਅਤੇ ਅੱਜ ਪਿੰਡ ਸਲਾਣੀ ਵਿੱਚ ਦੋ ਭਰਾਵਾਂ ਜੱਗਾ ਖਾਨ ਤੇ ਮੁਕੱਦਰ ਖਾਨ ਵੱਲੋਂ ਸਰਕਾਰੀ ਜਮੀਨ ਉਤੇ ਕੀਤੇ ਨਜਾਇਜ਼ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਰੁੱਧ ਨਸ਼ਾ ਤਸਕਰੀ ਸਮੇਤ ਵੱਖ-ਵੱਖ ਤਰ੍ਹਾਂ ਦੇ 14 ਮਾਮਲੇ ਦਰਜ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ, ਨਸ਼ਾ ਵਿਕਰੇਤਾ ਜਾਂ ਨਸ਼ਾ ਕਰਨ ਵਾਲੇ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਸ ਬਾਰੇ ਸੂਚਨਾ ਪੁਲਿਸ ਦੇ ਕੰਟਰੋਲ ਰੂਮ ਉਤੇ ਜਾਂ ਪੁਲਿਸ ਦੇ ਹੈਲਪਲਾਈਨ ਨੰਬਰ 112 ’ਤੇ ਦਿੱਤੀ ਜਾ ਸਕਦੀ ਹੈ ਅਤੇ ਪੁਲਿਸ ਵੱਲੋਂ ਫੌਰੀ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Punjab Police Action

ਉਨ੍ਹਾਂ ਦੱਸਿਆ ਕਿ ਨਸ਼ਾ ਕਾਰੋਬਾਰੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਦੇ ਨਾਲ-ਨਾਲ ਕਾਲੀ ਕਮਾਈ ਨਾਲ ਉਸਾਰੀਆਂ ਜਾਇਦਾਦਾਂ ਨੂੰ ਢਾਹੁਣ ਦਾ ਮੁੱਖ ਮਕਸਦ ਮਾੜੇ ਅਨਸਰਾਂ ਤੱਕ ਇਹ ਸਪੱਸ਼ਟ ਤੇ ਸਖਤ ਸੁਨੇਹਾ ਪਹੁੰਚਾਉਣਾ ਹੈ ਕਿ ਅਜਿਹੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਜੋ ਨਸ਼ਿਆਂ ਨਾਲ ਪੰਜਾਬ ਦੇ ਭਵਿੱਖ ਨੂੰ ਧੁੰਦਲਾ ਕਰਨ ਦੇ ਮਾੜੇ ਸੁਪਨੇ ਦੇਖ ਰਿਹਾ ਹੈ।

ਅਮਲੋਹ ਹਲਕੇ ‘ਚ ਹੁਣ ਤੱਕ 6 ਵਾਰ ਨਜਾਇਜ਼ ਉਸਾਰੀਆਂ ਨੂੰ ਢਾਹ ਕੇ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਦਿੱਤਾ ਸਖਤ ਸੁਨੇਹਾ : ਗੁਰਿੰਦਰ ਸਿੰਘ ਗੈਰੀ ਬੜਿੰਗ

Punjab Police Action
ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਗੈਰੀ ਬੜਿੰਗ, ਐੱਸਐੱਸਪੀ ਸ਼ੁਭਮ ਅਗਰਵਾਲ ਤੇ ਡੀਐਸਪੀ ਗੁਰਦੀਪ ਸਿੰਘ। ਤਸਵੀਰ: ਅਨਿਲ ਲੁਟਾਵਾ

Punjab Police Action

ਇਸ ਮੌਕੇ ਮੌਜੂਦ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਉਲੀਕੀ ਠੋਸ ਰਣਨੀਤੀ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਅਪਣਾਏ ਜਾ ਰਹੇ ਸਖਤ ਰਵੱਈਏ ਕਾਰਨ ਆਮ ਲੋਕਾਂ ਦੇ ਮਨੋਬਲ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਜਨਤਾ ਵੀ ਦਿਲੋਂ ਇਸ ਮੁਹਿੰਮ ਦੀ ਸਫ਼ਲਤਾ ਲਈ ਸਹਿਯੋਗ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਦੀ ਅਣਦੇਖੀ ਨਾਲ ਅਜਿਹੇ ਗੁੰਡਾ ਅਨਸਰ ਸਰਕਾਰੀ ਜ਼ਮੀਨਾਂ ‘ਤੇ ਕਬਜ਼ੇ ਕਰਨ ਵਿੱਚ ਸਫਲ ਹੁੰਦੇ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਿਸ ਦੀ ਨਤੀਜੇ ਸਭ ਦੇ ਸਾਹਮਣੇ ਹਨ।

ਇਹ ਵੀ ਪੜ੍ਹੋ: Asia Cup 2025 News: ਏਸ਼ੀਆ ਕੱਪ ਤੋਂ ਪਹਿਲਾਂ ਸੂਰਿਆ ਤੇ ਹਾਰਦਿਕ ਦਾ ਹੋਵੇਗਾ ਫਿਟਨੈਸ ਟੈਸਟ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਪੁਸ਼ਤ ਪਨਾਹੀ ਕਾਰਨ ਨਸ਼ਾ ਵੇਚਣ ਵਾਲਿਆਂ ਨੇ ਬਾਹਰੋਂ ਆ ਕੇ ਪਿੰਡ ਵਿੱਚ ਨਜਾਇਜ਼ ਕਬਜ਼ੇ ਕਰ ਲਏ ਪਰ ਨਸਿ਼ਆਂ ਦੀ ਦਲਦਲ ਵਿੱਚ ਡੁੱਬਣ ਵਾਲੇ ਤਾਂ ਆਪਣੇ ਹੀ ਭੋਲੇ ਭਾਲੇ ਲੋਕ ਹਨ ਜਿਨ੍ਹਾਂ ਨੂੰ ਬਚਾਉਣ ਦਾ ਤਹੱਈਆ ਕੇਵਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੀ ਕੀਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਦੌਰਾਨ ਡੀਐਸਪੀ ਗੁਰਦੀਪ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਓਂਕਾਰ ਸਿੰਘ ਚੌਹਾਨ, ਥਾਣਾ ਮੁਖੀ ਬਲਜਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਇਲਾਵਾ ਸਰਪੰਚ ਤੇ ਗ੍ਰਾਮ ਪੰਚਾਇਤ ਦੇ ਹੋਰ ਪੰਚ ਵੀ ਮੌਜੂਦ ਸਨ। Punjab Police Action