ਲੈਂਡ ਪੂੁਲਿੰਗ ਸਕੀਮ ਮਾਨ ਸਰਕਾਰ ਨੇ ਲਈ ਵਾਪਸ
- ਹਾਈਕੋਰਟ ਨੇ ਚਾਰ ਹਫਤਿਆਂ ਲਈ ਸਕੀਮ ’ਤੇ ਲਗਾਈ ਸੀ ਰੋਕ
Land Pooling News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੈਂਡ ਪੂਲਿੰਗ ਸਕੀਮ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਨੀਤੀ ‘ਤੇ ਰੋਕ ਲਗਾਉਣ ਤੋਂ ਬਾਅਦ ਲਿਆ ਗਿਆ ਹੈ। ਕੋਰਟ ਨੇ ਇਹ ਟਿੱਪਣੀ ਕੀਤੀ ਸੀ ਕਿ ਇਹ ਪਾਲਿਸੀ ਬਿਨਾਂ ਕਿਸੇ ਢੁਕਵੇਂ ਸਮਾਜਿਕ ਜਾਂ ਵਾਤਾਵਰਣਕ ਪ੍ਰਭਾਵ ਮੁਲਾਂਕਣ ਦੇ ਤਿਆਰ ਕੀਤੀ ਗਈ ਸੀ ਅਤੇ ਇਹ ਵੀ ਲੱਗ ਰਿਹਾ ਸੀ ਕਿ ਇਸ ਨੂੰ ਜਲਦਬਾਜ਼ੀ ਵਿੱਚ ਨੋਟੀਫਾਈ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਤੇ ਵਿਰੋਧੀ ਪਾਰਟੀਆਂ ਵੀ ਲਗਾਤਾਰ ਇਸ ਪਾਲਿਸੀ ਦਾ ਵਿਰੋਧ ਕਰ ਰਹੀਆਂ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਹੈ।