
Government News: ਨਾਇਬ ਸਿੰਘ ਸੈਣੀ ਨੇ ਅਪਰਾਧੀਆਂ ਨੂੰ ਦਿੱਤੀ ਬੁਲਡੋਜ਼ਰ ਕਾਰਵਾਈ ਦੀ ਚਿਤਾਵਨੀ
Government News: ਚੰਡੀਗੜ੍ਹ (ਬਿਊਰੋ)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਪਰਾਧੀਆਂ ਵਿਰੁੱਧ ਬੁਲਡੋਜ਼ਰ ਕਾਰਵਾਈ ਦੀ ਚਿਤਾਵਨੀ ਦਿੱਤੀ। ਸ਼ਨਿੱਚਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਸੈਣੀ ਨੇ ਅਪਰਾਧੀਆਂ ਨੂੰ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਵਿਗਾੜਨ ਦਾ ਅਧਿਕਾਰ ਨਹੀਂ ਹੈ।
ਭਿਵਾਨੀ ਵਿੱਚ ਇੱਕ ਅਧਿਆਪਕਾ ਦੇ ਕਤਲ ਦੇ ਮਾਮਲੇ ’ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਵਾਬ ਦਿੱਤਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਹੈ। ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਵਿਗਾੜਨ ਦਾ ਅਧਿਕਾਰ ਨਹੀਂ ਹੈ। ਇਸ ਲਈ ਸਾਰਿਆਂ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਜੇਕਰ ਉਹ ਕਾਨੂੰਨ ਦੇ ਵਿਰੁੱਧ ਕੰਮ ਕਰਦਾ ਹੈ, ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ। Government News
Read Also : ਮੁੰਬਈ ਦਹੀਂ ਹਾਂਡੀ ਤਿਉਹਾਰ ਦੌਰਾਨ ਦੋ ਮੌਤਾਂ, 200 ਤੋਂ ਵੱਧ ਜ਼ਖਮੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਤੁਸੀਂ ਨਸ਼ਿਆਂ ਵਿੱਚ ਸ਼ਾਮਲ ਲੋਕਾਂ ਅਤੇ ਆਪਣੇ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਬਾਰੇ ਸ਼ਿਕਾਇਤ ਕਰੋ, ਇਸ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਪੱਧਰ ’ਤੇ ਬਣਾਏ ਜਾਣਗੇ ਆਧੁਨਿਕ ਹਸਪਤਾਲ | Government News
‘ਆਯੁਸ਼ਮਾਨ ਯੋਜਨਾ’ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਗੱਲਬਾਤ ਚੱਲ ਰਹੀ ਹੈ, ਅਸੀਂ ਜਲਦੀ ਹੀ ਜ਼ਿਲ੍ਹਾ ਪੱਧਰ ’ਤੇ ਅਜਿਹੇ ਹਸਪਤਾਲ ਬਣਾਵਾਂਗੇ, ਜੋ ਸਭ ਤੋਂ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ। ਉੱਥੇ ਚੰਗੇ ਨਿੱਜੀ ਹਸਪਤਾਲਾਂ ਵਰਗੀਆਂ ਸੇਵਾਵਾਂ ਮੁਹੱਈਆ ਹੋਣਗੀਆਂ, ਤਾਂ ਜੋ ਲੋਕਾਂ ਨੂੰ ਕਿਤੇ ਹੋਰ ਨਾ ਜਾਣਾ ਪਵੇ। ਜਲਦੀ ਹੀ ਪਹਿਲੇ ਗੇੜ੍ਹ ’ਚ 10 ਹਸਪਤਾਲ ਖੋਲ੍ਹੇ ਜਾ ਰਹੇ ਹਨ।