Teachers News: ਪੰਜਾਬ ਦੇ ਅਧਿਆਪਕਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਪੜ੍ਹੋ ਪੂਰੀ ਖਬਰ

Teachers News
Teachers News: ਪੰਜਾਬ ਦੇ ਅਧਿਆਪਕਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਾਣੋ ਪੂਰੀ ਖਬਰ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Teachers News: ਪੰਜਾਬ ਦੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਕਤ ਅਧਿਆਪਕਾਂ ਦੀਆਂ ਸੇਵਾਵਾਂ ਸਰਕਾਰੀ ਕਾਲਜਾਂ ’ਚ ਨਵੀਂ ਭਰਤੀ ਹੋਣ ਤੱਕ ਜਾਰੀ ਰਹਿਣਗੀਆਂ। Teachers News

ਧਿਆਨ ਦੇਣ ਯੋਗ ਹੈ ਕਿ ਸਾਲ 2023 ’ਚ ਸੁਪਰੀਮ ਕੋਰਟ ਨੇ 1158 ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਇਸ ਭਰਤੀ ਨੂੰ ਰੱਦ ਕਰਨ ਨਾਲ ਉੱਚ ਸਿੱਖਿਆ ਨੂੰ ਵੱਡਾ ਨੁਕਸਾਨ ਹੋਵੇਗਾ। ਇਸ ’ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ।

ਇਹ ਖਬਰ ਵੀ ਪੜ੍ਹੋ : Jammu Kashmir News: ਕਸ਼ਮੀਰ ’ਚ ਪੈਣ ਵਾਲੀ ਹੈ ਸੀਜ਼ਨ ਦੀ ਪਹਿਲੀ Snowfall, ਜਾਣੋ ਕਦੋਂ?

ਪੰਜਾਬ ਦੀ ਉੱਚ ਸਿੱਖਿਆ ਨੂੰ ਵੱਡੀ ਰਾਹਤ: ਹਰਜੋਤ ਬੈਂਸ | Teachers News

ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕੀਤਾ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਇਸ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ ਕਿ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਨਵੀਂ ਭਰਤੀ ਹੋਣ ਤੱਕ ਸਰਕਾਰੀ ਕਾਲਜਾਂ ’ਚ ਜਾਰੀ ਰਹਿਣਗੀਆਂ। ਹਰਜੋਤ ਬੈਂਸ ਨੇ ਕਿਹਾ ਕਿ ਇਹ ਫੈਸਲਾ ਸਰਕਾਰੀ ਕਾਲਜਾਂ ’ਚ ਵਿਦਿਆਰਥੀਆਂ ਦੀ ਪੜ੍ਹਾਈ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਂਦਾ ਹੈ। Teachers News

Teachers News