London News: ਸਵੈਇੱਛਾ ਨਾਲ 22 ਯੂਨਿਟ ਖੂਨਦਾਨ ਕੀਤਾ
London News: ਲੰਦਨ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪੇ੍ਰਰਣਾ ’ਤੇ ਚਲਦਿਆਂ ਦੇਸ਼-ਵਿਦੇਸ਼ ਦੀ ਸਾਧ-ਸੰਗਤ ਵੱਲੋਂ 170 ਮਾਨਵਤਾ ਭਲਾਈ ਦੇ ਕਾਰਜ ਬੜੇ ਹੀ ਉਤਸ਼ਾਹ ਨਾਲ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ਮਨਾਉਂਦਿਆਂ ਇਸ ਅਤਿ ਪਵਿੱਤਰ ਮਹੀਨੇ ਵਿੱਚ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੀ ਅਗਵਾਈ ’ਚ ਖ਼ੂਨਦਾਨ ਕੈਂਪ ਲਗਾਇਆ ਗਿਆ।
Read Also : ਪੰਜਾਬ ਸਰਕਾਰ ਤੇ ਯੂਟੀ ਵੱਲੋਂ ਅੰਗਦਾਨੀ ਵੰਸ਼ ਇੰਸਾਂ ਨੂੰ ਸਲਾਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੰਦਨ ਬਲਾਕ ਦੇ ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਸ਼ੈਫਰਡ ਬੁਸ਼ ਦੇ ਐੱਨ. ਐੱਚ. ਐੱਸ. ਬਲੱਡ ਸੈਂਟਰ ’ਚ ਲਗਾਏ ਗਏ ਇਸ ਖ਼ੂਨਦਾਨ ਕੈਂਪ ਵਿੱਚ ਸਾਧ-ਸੰਗਤ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ ਤੇ 22 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਬਲੱਡ ਸੈਂਟਰ ਦੇ ਸਟਾਫ ਨੇ ਸੇਵਾਦਾਰਾਂ ਦੀ ਇਸ ਨੇਕ ਕਾਰਜ ਲਈ ਪ੍ਰਸੰਸਾ ਕਰਦਿਆਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਅੱਗੇ ਤੋਂ ਹੋਰ ਵੀ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਬੇਨਤੀ ਕੀਤੀ। London News