Ludhiana News: ਨਸ਼ੀਲੇ ਪਦਾਰਥ ਤੇ ਅਸਲੇ ਸਣੇ ਇੱਕ ਵਿਅਕਤੀ ਗ੍ਰਿਫ਼ਤਾਰ

Ludhiana News
Ludhiana News: ਨਸ਼ੀਲੇ ਪਦਾਰਥ ਤੇ ਅਸਲੇ ਸਣੇ ਇੱਕ ਵਿਅਕਤੀ ਗ੍ਰਿਫ਼ਤਾਰ

ਡੇਢ ਕਿੱਲੋ ਹੈਰੋਇਨ, 2.50 ਲੱਖ ਦੀ ਡਰੱਗੀ ਮਨੀ ਤੇ 3 ਨਜਾਇਜ਼ ਪਸਤੌਲ ਹੋਏ ਬਰਾਮਦ: ਪੁਲਿਸ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਵਿਅਕਤੀ ਨੂੰ ਹੈਰੋਇਨ, ਡਰੱਗ ਮਨੀ ਤੇ ਅਸਲੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਵਿਅਕਤੀ ਦੇ ਕਬਜ਼ੇ ਵਿੱਚੋਂ ਡੇਢ ਕਿੱਲੋ ਹੈਰੋਇਨ ਤੋਂ ਇਲਾਵਾ ਢਾਈ ਲੱਖ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਹੋਇਆ ਹੈ। ਏਡੀਸੀਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਏਸੀਪੀ ਡਿਟੈਕਟਿਵ-1 ਹਰਸ਼ਪ੍ਰੀਤ ਸਿੰਘ ਪੀਪੀਐਸ ਦੀ ਅਗਵਾਈ ਹੇਠ ਇੰਸਪੈਕਟਰ ਬੇਅੰਤ ਜੁਨੇਜਾ ਇੰਚਾਰਜ ਕਰਾਇਮ ਬ੍ਰਾਂਚ ਦੀ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਖਬਰ ਵੀ ਪੜ੍ਹੋ : Women’s World Cup 2025: ਮਹਿਲਾ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ ਖਿਡਾਰਨਾਂ ਦੀ ਵਾਪਸੀ

ਜਿਸ ਦੇ ਕਬਜ਼ੇ ’ਚੋਂ ਪੁਲਿਸ ਨੂੰ 1 ਕਿਲੋ 5 ਗ੍ਰਾਮ ਹੈਰੋਇਨ, 2.50 ਲੱਖ ਰੁਪਏ ਡਰੱਗ ਮਨੀ, 3 ਨਜਾਇਜ਼ ਪਿਸਤੌਲ ਤੇ 22 ਜ਼ਿੰਦਾ ਰੌਂਦ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਇੱਕ ਇਲੈਕਟਰੋਨਿਕ ਕੰਡਾ ਅਤੇ ਇੱਕ ਕਾਰ ਬਲੀਨੋ ਬਰਾਮਦ ਕੀਤੀ ਗਈ ਜੋ ਨਸ਼ਾ ਤਸਕਰੀ ’ਚ ਵਰਤੀ ਜਾ ਰਹੀ ਸੀ। ਉਨਾਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਅਤੇ 25,54, 59 ਆਰਮਜ਼ ਐਕਟ ਥਾਣਾ ਮੋਤੀ ਨਗਰ ਵਿੱਚ ਤਫ਼ਤੀਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮੁੱਕਲ ਮੱਟੂ ਵਜੋਂ ਹੋਈ ਹੈ। ਇਸ ਤੋਂ ਇਲਾਵਾ ਮਾਮਲੇ ਵਿੱਚ ਨਾਮਜਦ ਆਸ਼ੂ, ਵਿਕਰਮਜੀਤ ਸਿੰਘ ਉਰਫ ਛਿੰਦਾ ਨਸ਼ਾ ਤਸਕਰੀ ਅਤੇ ਅਸਲਾ ਐਕਟ ਦੇ ਕਈ ਪੁਰਾਣੇ ਮਾਮਲਿਆਂ ਵਿੱਚ ਵੀ ਸ਼ਾਮਲ ਰਹਿ ਚੁੱਕੇ ਹਨ। Ludhiana News