ਮੁਲਜ਼ਮ ਨੂੰ ਤੁਰੰਤ ਪੁਲਿਸ ਨੇ ਲਿਆ ਹਿਰਾਸਤ ’ਚ | Rekha Gupta
ਨਵੀਂ ਦਿੱਲੀ (ਏਜੰਸੀ)। Rekha Gupta: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲੇ ਦੀ ਖ਼ਬਰ ਹੈ। ਇਹ ਘਟਨਾ ਦਿੱਲੀ ਦੇ ਮੁੱਖ ਮੰਤਰੀ ਹਾਊਸ ’ਚ ਵਾਪਰੀ। ਮੁੱਖ ਮੰਤਰੀ ਰੇਖਾ ਸੀਐਮ ਹਾਊਸ ’ਚ ਜਨਤਕ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਇੱਕ 35 ਸਾਲਾ ਵਿਅਕਤੀ ਨੇ ਉਨ੍ਹਾਂ ’ਤੇ ਹਮਲਾ ਕਰ ਦਿਤਾ। ਪੁਲਿਸ ਨੇ ਮੁਲਜ਼ਮ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਭਾਜਪਾ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਵੀਰਵਾਰ ਸਵੇਰੇ ਸਿਵਲ ਲਾਈਨਜ਼ ਸਥਿਤ ਉਨ੍ਹਾਂ ਦੇ ਸਰਕਾਰੀ ਨਿਵਾਸ ’ਤੇ ਆਯੋਜਿਤ ‘ਜਨ ਸੁਨਵਾਈ’ ਪ੍ਰੋਗਰਾਮ ਦੌਰਾਨ ਕਥਿਤ ਤੌਰ ’ਤੇ ਹਮਲਾ ਹੋਇਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਪੂਰੀ ਘਟਨਾ ਦੀ ਨਿੰਦਾ ਕੀਤੀ ਹੈ।
ਇਹ ਖਬਰ ਵੀ ਪੜ੍ਹੋ : Vande Bharat Train: ਵੰਦੇ ਭਾਰਤ ਟ੍ਰੇਨ ਦੀ ਜਬਰਦਸਤ ਮੰਗ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ
ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਹਫਤਾਵਾਰੀ ਜਨਤਕ ਸੁਣਵਾਈ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਦੱਸਿਆ ਕਿ ਸੀਐਮ ਗੁਪਤਾ ’ਤੇ ਲਗਭਗ 35 ਸਾਲ ਦੇ ਇੱਕ ਵਿਅਕਤੀ ਨੇ ਹਮਲਾ ਕੀਤਾ ਹੈ। ਪਤਾ ਲੱਗਿਆ ਹੈ ਕਿ ਜਨਤਕ ਸੁਣਵਾਈ ਦੌਰਾਨ ਹਮਲਾਵਰ ਨੇ ਪਹਿਲਾਂ ਮੁੱਖ ਮੰਤਰੀ ਗੁਪਤਾ ਨੂੰ ਕੁਝ ਕਾਗਜ਼ਾਤ ਦਿੱਤੇ ਤੇ ਫਿਰ ਕਥਿਤ ਤੌਰ ’ਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਦਿੱਲੀ ਪੁਲਿਸ ਨੇ ਸੀਐਮ ਰਿਹਾਇਸ਼ ’ਤੇ ਜਨਤਕ ਸੁਣਵਾਈ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲੇ ਦੇ ਸਬੰਧ ’ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਹਮਲਾਵਰ ਨੂੰ ਸਿਵਲ ਲਾਈਨਜ਼ ਥਾਣੇ ਲਿਜਾਇਆ ਗਿਆ ਹੈ।