London News: ਲੰਦਨ (ਇੰਗਲੈਂਡ)। ਪੂਜਨੀਕ ਗੁਰੂ ਜੀ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਮਾਨਵਤਾ ਭਲਾਈ ਕਾਰਜਾਂ ’ਚ ਮੋਹਰੀ ਰਹਿੰਦੀ ਹੈ ਇਸੇ ਕੜੀ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ਮਨਾਉਂਦਿਆਂ ਇੰਗਲੈਂਡ ਦੇ ਬਲਾਕ ਲੰਦਨ ਅਤੇ ਬਰਮਿੰਘਮ ਦੀ ਸਾਧ-ਸੰੰਗਤ ਵੱਲੋਂ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ 175 ਬੂਟੇ ਲਾਏ ਗਏ।