Labour Rate Hike: ਮੰਡੀ ਮਜ਼ਦੂਰਾਂ ਨੂੰ ਰਾਹਤ, ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ’ਚ ਕੀਤਾ ਵਾਧਾ

Labour Rate Hike
Labour Rate Hike: ਮੰਡੀ ਮਜ਼ਦੂਰਾਂ ਨੂੰ ਰਾਹਤ, ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ’ਚ ਕੀਤਾ ਵਾਧਾ

Labour Rate Hike: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਨੇ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਵੀ ਪੜ੍ਹੋ: ਇਹ ਪ੍ਰੋਜੈਕਟ ਹਰਿਆਣਾ ਦੇ ਇਸ ਸ਼ਹਿਰ ਦੀ ਬਦਲ ਦੇਵੇਗਾ ਕਿਸਮਤ, ਪੰਜਾਬ ਸਮੇਤ ਇਹ ਸੂਬੇ ਦੀ ਪਰੇਸ਼ਾਨੀ ਹੋ ਜਾਵੇਗੀ ਖਤਮ

ਜ਼ਿਕਰਯੋਗ ਹੈ ਕਿ ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੈਗ (37.5 ਕਿਲੋਗ੍ਰਾਮ) ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਤੀ ਬੈਗ 1.76 ਰੁਪਏ ਦਾ ਵਾਧਾ ਹੋਇਆ ਹੈ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ ਮਜ਼ਦੂਰ ਯੂਨੀਅਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ, ਜੋ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। Labour Rate Hike