Rekha Gupta: ਦਿੱਲੀ CM ਰੇਖਾ ਗੁਪਤਾ ਨੂੰ ਮਿਲੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ, ਮੁਲਜ਼ਮ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ

Rekha Gupta
Rekha Gupta: ਦਿੱਲੀ CM ਰੇਖਾ ਗੁਪਤਾ ਨੂੰ ਮਿਲੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ, ਮੁਲਜ਼ਮ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਨਵੀਂ ਦਿੱਲੀ (ਏਜੰਸੀ)। Rekha Gupta: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਕੇਂਦਰ ਸਰਕਾਰ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜ਼ੈੱਡ ਸ਼੍ਰੇਣੀ ਦੀ ਸੀਆਰਪੀਐਫ ਸੁਰੱਖਿਆ ਪ੍ਰਦਾਨ ਕੀਤੀ ਹੈ। ਇਸ ਤੋਂ ਪਹਿਲਾਂ, ਬੁੱਧਵਾਰ ਨੂੰ ਦਿੱਲੀ ’ਚ ਹਫਤਾਵਾਰੀ ਜਨਤਕ ਸੁਣਵਾਈ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਜੇਸ਼ ਖੀਮਜੀ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਮੁਲਜ਼ਮ ਰਾਜੇਸ਼ ਨੂੰ ਦਿੱਲੀ ਪੁਲਿਸ ਨੇ ਦੇਰ ਰਾਤ ਦੱਖਣੀ-ਪੱਛਮੀ ਦਿੱਲੀ ਦੇ ਦਵਾਰਕਾ ਸਥਿਤ ਇੱਕ ਮੈਜਿਸਟਰੇਟ ਦੇ ਘਰ ਪੇਸ਼ ਕੀਤਾ। ਹਾਸਲ ਹੋਈ ਜਾਣਕਾਰੀ ਮੁਤਾਬਕ ਮੁਲਜ਼ਮ ਨੂੰ ਤੀਸ ਹਜ਼ਾਰੀ ਅਦਾਲਤ ਕੰਪਲੈਕਸ ’ਚ ਕਿਸੇ ਵੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਨਹੀਂ ਕੀਤਾ ਗਿਆ। Rekha Gupta

ਇਹ ਖਬਰ ਵੀ ਪੜ੍ਹੋ : AC Electricity Bill: ਏਸੀ ਦਾ ਬਿੱਲ ਲਿਆਉਂਦੈ ਮੁੜ੍ਹਕਾ! ਤਾਂ ਅਪਣਾਓ ਇਹ ਤਰੀਕਾ

ਰਾਜੇਸ਼ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ | Rekha Gupta

ਜਾਂਚ ਤੋਂ ਬਾਅਦ, ਮੁਲਜ਼ਮ ਰਾਜੇਸ਼ ਵਿਰੁੱਧ ਦੁਪਹਿਰ ਨੂੰ ਸਿਵਲ ਲਾਈਨਜ਼ ਥਾਣੇ ’ਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ, ਪੁਲਿਸ ਨੂੰ ਪਤਾ ਲੱਗਿਆ ਕਿ ਮੁਲਜ਼ਮ ਪਿਛਲੇ 24 ਘੰਟਿਆਂ ਤੋਂ ਮੁੱਖ ਮੰਤਰੀ ਨਿਵਾਸ ਦੀ ਰੇਕੀ ਕਰ ਰਿਹਾ ਸੀ। ਉਸਨੇ ਮੰਗਲਵਾਰ ਨੂੰ ਸ਼ਾਲੀਮਾਰ ਬਾਗ ’ਚ ਮੁੱਖ ਮੰਤਰੀ ਦੇ ਨਿੱਜੀ ਨਿਵਾਸ ਦੀ ਰੇਕੀ ਵੀ ਕੀਤੀ ਸੀ। ਪੁਲਿਸ ਨੇ ਮੁਲਜ਼ਮ ਤੋਂ ਉਸਦਾ ਮੋਬਾਈਲ ਫੋਨ, ਆਧਾਰ ਤੇ ਹੋਰ ਦਸਤਾਵੇਜ਼ ਬਰਾਮਦ ਕੀਤੇ ਹਨ। ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਉਹ ਕਿਸੇ ਰਾਜਨੀਤਿਕ ਸਾਜ਼ਿਸ਼ ਦਾ ਹਿੱਸਾ ਹੈ। ਕੌਣ-ਕੌਣ ਉਸਦੇ ਨਾਲ ਦਿੱਲੀ ਆਏ ਹਨ। ਉਸਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਮੇਂ ਮੁੱਖ ਮੰਤਰੀ ਦੇ ਨਿਵਾਸ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।