Sirsa News: ਸਰਸਾ (ਸੁਨੀਲ ਵਰਮਾ)। ਵੀਰਵਾਰ ਸਵੇਰੇ 9 ਵਜੇ ਦੇ ਕਰੀਬ ਸ਼ਾਹ ਸਤਿਨਾਮ ਜੀ ਮਾਰਗ ’ਤੇ ਪਰਮਾਰਥ ਕਲੋਨੀ ਦੇ ਕੋਨੇ ’ਤੇ ਸਥਿੱਤ ਇੰਸਾਂ ਆਟੋ ਸਰਵਿਸ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਦੁਕਾਨ ਵਿੱਚ ਰੱਖਿਆ ਸਪੇਅਰ ਪਾਰਟਸ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਨਾਲ ਲਗਭਗ 2 ਤੋਂ 2.5 ਲੱਖ ਰੁਪਏ ਦਾ ਨੁਕਸਾਨ ਹੋਇਆ।
ਦੁਕਾਨ ਮਾਲਕ ਰਾਜ ਕੁਮਾਰ ਦੇ ਹੱਥ ਵੀ ਅੱਗ ਨਾਲ ਝੁਲਸ ਗਏ। ਜਾਣਕਾਰੀ ਅਨੁਸਾਰ ਦੁਕਾਨ ਮਾਲਕ ਰਾਜ ਕੁਮਾਰ ਪੁੱਤਰ ਹਰੀਸ਼ ਕੁਮਾਰ ਸਵੇਰੇ ਦੁਕਾਨ ਦੀ ਸਫਾਈ ਕਰਨ ਤੋਂ ਬਾਅਦ ਕਾਊਂਟਰ ’ਤੇ ਧੂਫ਼ਬੱਤੀ ਕਰ ਰਿਹਾ ਸੀ। ਇਸ ਦੌਰਾਨ ਧੂਪ ਧੁਖ ਤੋਂ ਨਿਕਲੀ ਚੰਗਿਆੜੀ ਹੇਠਾਂ ਪਏ ਤੇਲ ’ਤੇ ਡਿੱਗ ਪਈ, ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਅੱਗ ਨੇ ਪੂਰੀ ਦੁਕਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾ ਸੱਚਾ ਸੌਦਾ ਦੇ ਵਲੰਟੀਅਰ ਅਤੇ ਨੇੜਲੇ ਦੁਕਾਨਦਾਰ ਮੌਕੇ ’ਤੇ ਪਹੁੰਚ ਗਏ। Sirsa News
ਡੇਰਾ ਸੱਚਾ ਸੌਦਾ ਤੋਂ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰਾਂ ਤੇ ਨੇੜੇ ਤੇੜੇ ਦੇ ਲੋਕਾਂ ਨੇ ਰਲ ਕੇ ਬੜੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰਾਂ ਅਤੇ ਹੋਰ ਲੋਕਾਂ ਨੇ ਦੁਕਾਨ ਤੋਂ ਬਾਕੀ ਸਾਮਾਨ ਸੁਰੱਖਿਅਤ ਬਾਹਰ ਕੱਢ ਲਿਆ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ’ਤੇ ਪਹੁੰਚ ਗਈ, ਪਰ ਉਸ ਤੋਂ ਪਹਿਲਾਂ ਹੀ ਅੱਗ ’ਤੇ ਕਾਬੂ ਪਾ ਲਿਆ ਗਿਆ। ਦੁਕਾਨ ਦੇ ਮਾਲਕ ਰਾਜ ਕੁਮਾਰ ਨੇ ਕਿਹਾ ਕਿ ਅੱਗ ਲੱਗਣ ਕਾਰਨ ਉਨ੍ਹਾਂ ਦੀ ਦੁਕਾਨ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਵਿੱਤੀ ਮੱਦਦ ਦੀ ਅਪੀਲ ਕੀਤੀ ਹੈ। ਸਥਾਨਕ ਲੋਕਾਂ ਨੇ ਡੇਰਾ ਸ਼ਰਧਾਲੂਆਂ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ, ਜਿਸ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ।