Aam Aadmi Clinic: ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬੁਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ

Aam Aadmi Clinic
ਫਤਹਿਗੜ੍ਹ ਸਾਹਿਬ : ਦਵਾਈਆਂ ਦੇ ਸਟਾਕ ਦੀ ਚੈਕਿੰਗ ਕਰਦੇ ਹੋਏ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ। ਤਸਵੀਰ : ਅਨਿਲ ਲੁਟਾਵਾ

Aam Aadmi Clinic: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਅਚਨਚੇਤ ਚੈਕਿੰਗ ਕੀਤੀ, ਇਸ ਚੈਕਿੰਗ ਦੌਰਾਨ ਸਮੂਹ ਸਟਾਫ ਡਿਊਟੀ ’ਤੇ ਹਾਜ਼ਰ ਪਾਇਆ ਗਿਆ, ਨਿਰਧਾਰਿਤ ਦਵਾਈਆਂ ਦਾ ਸਟਾਕ ਵੀ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਪਾਇਆ ਗਿਆ। ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਲੀਨਿਕ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ ਅਤੇ ਜਚਾ ਬੱਚਾ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਤਵੱਜੋ ਦਿੰਦਿਆਂ ਗਰਭਵਤੀਆਂ ਦੀ ਪਹਿਲਾਂ ਰਜਿਸਟਰੇਸਨ ਕਰਨੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ: Punjab News: ਕੇਂਦਰ ਸਰਕਾਰ ਦੀ ਨਵੀਂ ਯੋਜਨਾ ’ਚ ਆਉਣਗੇ ਪੰਜਾਬ ਦੇ ਇਹ ਪਿੰਡ! ਜਾਣੋ ਕੀ-ਕੀ ਮਿਲੇਗਾ ਫਾਇਦਾ

ਰਜਿਸਟਰੇਸਨ ਦੌਰਾਨ ਹਾਈ ਰਿਸਕ ਕੇਸਾਂ ਦੀ ਲਿਸਟ ਬਣਾ ਕੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਇਲਾਜ ਕਰਾਉਣ ਲਈ ਆਏ ਸਾਰੇ ਮਰੀਜ਼ਾਂ ਦਾ ਡਾਟਾ ਆਨਲਾਈਨ ਕਰਨ ਤਾਂ ਕਿ ਵਿਭਾਗ ਨੂੰ ਸਿਹਤ ਸਕੀਮਾਂ ਬਣਾਉਣ ਸਬੰਧੀ ਅੰਕੜੇ ਉਪਲੱਬਧ ਹੋ ਸਕਣ, ਅਜਿਹਾ ਕਰਨ ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾਂ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਸਿਹਤ ਸੈਂਟਰ ਦੀ ਸਾਫ ਸਫਾਈ ਵੱਲ ਵਿਸ਼ੇਸ਼ ਤਵੱਜੋਂ ਦੇਣ ਲਈ ਕਿਹਾ । ਉਨ੍ਹਾਂ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਸਬੰਧੀ ਹਦਾਇਤ ਕਰਦਿਆਂ ਕਿਹਾ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹੀ ਇਸਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਲੀਨਿਕ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਵੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। Aam Aadmi Clinic