Holiday Punjab: ਚੰਡੀਗੜ੍ਹ। ਪੰਜਾਬ ਦੇ ਪਠਾਨਕੋਟ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲ,ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਮਿਤੀ 25.08.2025 ਨੂੰ ਛੁੱਟੀ ਐਲਾਨੀ ਗਈ ਹੈ। ਸਰਕਾਰੀ ਹੁਕਮਾਂ ਮੁਤਾਬਕ ਜੇਕਰ ਕਿਸੇ ਵੀ ਸਕੂਲ/ਕਾਲਜ਼/ਵਿੱਦਿਅਕ ਅਦਾਰੇ ਵਿੱਚ ਬੋਰਡ/ਯੂਨੀਵਰਸਿਟੀ ਵੱਲੋਂ ਕੋਈ ਪੇਪਰ/ਪ੍ਰੈਕਟੀਕਲ ਇਸ ਦਿਨ ਨਿਰਧਾਰਤ ਕੀਤਾ ਹੈ ਤਾਂ ਇਹ ਹੁਕਮ ਉਸ ’ਤੇ ਲਾਗੂ ਨਹੀਂ ਹੋਵੇਗਾ।
Read Also : ਸਿਹਤ ਮੰਤਰੀ ਲਗਾਤਾਰ ਦੂਜੇ ਦਿਨ ਫਾਜਿਲ਼ਕੇ ਦੇ ਦੌਰੇ ’ਤੇ, ਪਿੰਡ ਦੇ ਆਖਰੀ ਘਰ ਤੱਕ ਕੀਤੀ ਪਹੁੰਚ
ਦੱਸ ਦਈਏ ਕਿ ਪਹਾੜੀ ਸੂਬਿਆਂ ਦੇ ਨਾਲ ਨਾਲ ਪੰਜਾਬ ’ਚ ਪੈ ਰਹੇ ਭਾਰੀ ਮੀਂਹ ਕਾਰਨ ਨਦੀਆਂ ਦਰਿਆ ਉਫ਼ਾਨ ’ਤੇ ਚੱਲ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਆ ਗਏ ਹਨ। ਅਜਿਹੇ ’ਚ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਸਾਵਧਾਨੀ ਵਰਤਦਿਆਂ ਸਮੇਂ ਸਮੇਂ ’ਤੇ ਐਡਵਾਇਜਰੀ ਜਾਰੀ ਕੀਤੀ ਜਾ ਰਹੀ ਹੈ। Holiday Punjab