Punjab Flood News: ਪੰਜਾਬ ’ਚ ਟੁੱਟਿਆ ਹੜ੍ਹ ਗੇਟ, ਹਾਲਾਤ ਬੇਕਾਬੂ

Punjab Flood News
Punjab Flood News: ਪੰਜਾਬ ’ਚ ਟੁੱਟਿਆ ਹੜ੍ਹ ਗੇਟ, ਹਾਲਾਤ ਬੇਕਾਬੂ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Flood News: ਇਸ ਸਮੇਂ ਪੰਜਾਬ ’ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਹੜ੍ਹਾਂ ਕਾਰਨ ਪੰਜਾਬ ’ਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਫਲੱਡ ਗੇਟ ਟੁੱਟ ਗਿਆ ਹੈ, ਜਿਸ ਕਾਰਨ ਪਾਣੀ ਤੇਜ਼ੀ ਨਾਲ ਰਾਵੀ ਨਦੀ ’ਚ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਲਗਭਗ 50 ਲੋਕ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਪ੍ਰਸ਼ਾਸਨ ਨੇ ਹੈਲੀਕਾਪਟਰ ਰਾਹੀਂ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਇੱਕ ਕਰਮਚਾਰੀ ਵੀ ਲਾਪਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਨੁਕਸਾਨੇ ਗਏ ਫਲੱਡ ਗੇਟ ਦੀ ਮੁਰੰਮਤ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਖਬਰ ਵੀ ਪੜ੍ਹੋ : Trains Cancelled: ਹੜ੍ਹ ਦੀ ਸਥਿਤੀ ’ਚ ਜੰਮੂ ਡਵੀਜ਼ਨ ਨਾਲ ਸਬੰਧਤ 65 ਰੇਲਾਂ ਰੱਦ, 80 ਤੋਂ ਵੱਧ ਹੋਰ ਰੇਲਾਂ ਪ੍ਰਭਾਵਿਤ

ਪਾਣੀ ਦੇ ਤੇਜ਼ ਵਹਾਅ ਕਾਰਨ ਗੇਟ ਪੂਰੀ ਤਰ੍ਹਾਂ ਟੁੱਟ ਗਿਆ। ਪਠਾਨਕੋਟ ਪ੍ਰਸ਼ਾਸਨ ਨੇ ਤੁਰੰਤ ਚੌਕਸੀ ਵਧਾ ਦਿੱਤੀ ਹੈ ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਇਸ ਦੇ ਨਾਲ ਹੀ ਸੰਗਰੂਰ ’ਚ ਵੀ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਘੱਗਰ ਨਦੀ ਦਾ ਪਾਣੀ ਦਾ ਪੱਧਰ ਅਚਾਨਕ 745 ਫੁੱਟ ਤੱਕ ਵੱਧ ਗਿਆ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ’ਚ ਚੌਕਸੀ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਰਿਆ ਦੇ ਕੰਢਿਆਂ ’ਤੇ ਨਾ ਜਾਣ ਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪੰਜਾਬ ’ਚ ਮੀਂਹ ਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ’ਚ ਆ ਗਏ ਹਨ।