Punjab Flood: CM ਮਾਨ ਦਾ ਹੜ੍ਹਾਂ ਦੀ ਤਬਾਹੀ ਵਿਚਕਾਰ ਵੱਡਾ ਐਕਸ਼ਨ, ਬੁਲਾਈ ਉੱਚ ਪੱਧਰੀ ਮੀਟਿੰਗ

Punjab Flood
Punjab Flood: CM ਮਾਨ ਦਾ ਹੜ੍ਹਾਂ ਦੀ ਤਬਾਹੀ ਵਿਚਕਾਰ ਵੱਡਾ ਐਕਸ਼ਨ, ਬੁਲਾਈ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Flood: ਭਾਰੀ ਮੀਂਹ ਕਾਰਨ ਪੰਜਾਬ ’ਚ ਹੜ੍ਹਾਂ ਦੀ ਸਥਿਤੀ ਵਿਚਕਾਰ, ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ’ਚ ਹਨ। ਮੁੱਖ ਮੰਤਰੀ ਮਾਨ ਨੇ ਹੜ੍ਹ ਸੰਕਟ ਨਾਲ ਨਜਿੱਠਣ ਲਈ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਉਕਤ ਮੀਟਿੰਗ ਚੰਡੀਗੜ੍ਹ ’ਚ ਹੋਵੇਗੀ, ਜਿਸ ’ਚ ਸਾਰੇ ਕੈਬਨਿਟ ਮੰਤਰੀ ਤੇ ਸੀਨੀਅਰ ਅਧਿਕਾਰੀ ਮੌਜ਼ੂਦ ਰਹਿਣਗੇ। ਜ਼ਮੀਨੀ ਪੱਧਰ ’ਤੇ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਮੁੱਖ ਮੰਤਰੀ ਕਰ ਸਕਦੇ ਹਨ। ਧਿਆਨ ਦੇਣ ਯੋਗ ਹੈ ਕਿ ਕੱਲ੍ਹ ਵੀ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ’ਤੇ ਸਨ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਹਾਲਾਤਾਂ ਵਿਚਕਾਰ, ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਨੂੰ ਜੋ ਵੀ ਲੋੜ ਹੈ, ਸਰਕਾਰ ਉਨ੍ਹਾਂ ਨੂੰ ਸਭ ਕੁਝ ਪ੍ਰਦਾਨ ਕਰੇਗੀ। Punjab Flood

ਇਹ ਖਬਰ ਵੀ ਪੜ੍ਹੋ : PM Modi Japan Visit: ਮੋਦੀ 8ਵੀਂ ਵਾਰ ਜਪਾਨ ਦੌਰੇ ’ਤੇ ਪਹੁੰਚੇ