Monsoon Floods: ਪ੍ਰਧਾਨ ਮੰਤਰੀ ਹੜ੍ਹ ਪੀੜਤ ਸੂਬਿਆਂ ਦੀ ਮੱਦਦ ਲਈ ਅੱਗੇ ਆਉਣ : ਡਾ. ਬਲਬੀਰ ਸਿੰਘ

Monsoon Floods
ਪਟਿਆਲਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਰਾਸ਼ਨ ਰਵਾਨਾ ਕਰਦੇ ਹੋਏ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਰਵਾਨਾ | Monsoon Floods

Monsoon Floods: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਹੜ੍ਹ ਪੀੜਤ ਰਾਜਾਂ ਦੀ ਮੱਦਦ ਕਰਨ ਲਈ ਖੁੱਲ੍ਹ ਕੇ ਅੱਗੇ ਆਵੇ। ਇਹ ਪ੍ਰਗਟਾਵਾ ਉਨ੍ਹਾਂ ਪਟਿਆਲਾ ਤੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਸ਼ਨ ਅਤੇ ਚਾਰੇ ਦੇ ਟਰੱਕ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤਜਿੰਦਰ ਮਹਿਤਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਏਡੀਸੀ ਅਮਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Bathinda News: ਲਸਾੜਾ ਨਾਲਾ ਘਾਹ ਫੂਸ ਅਤੇ ਦਰੱਖਤਾਂ ਨਾਲ ਭਰਿਆ, ਪਾਣੀ ਦਾ ਨਿਕਾਸ ਰੁਕਿਆ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਮੇਂ ਦੇਸ਼ ਦੇ ਬਹੁਤੇ ਰਾਜ ਹੜ੍ਹਾਂ ਦੀ ਮਾਰ ਹੇਠ ਹਨ ਤੇ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਆਪਦਾ ਮੌਕੇ ਆਪਣਾ ਹੱਥ ਰਾਜਾਂ ਵੱਲ ਵਧਾਉਂਦੇ ਹੋਏ ਤੁਰੰਤ ਰਾਹਤ ਪੈਕੇਜ ਜਾਰੀ ਕਰਨ ਸਮੇਤ ਕੇਂਦਰੀ ਮੰਤਰੀ ਹੜ੍ਹ ਪ੍ਰਭਾਵਿਤ ਰਾਜਾਂ ਦਾ ਦੌਰਾ ਕਰਕੇ ਲੋਕਾਂ ਦੀ ਇਸ ਮੁਸ਼ਕਲ ਦੀ ਘੜੀ ’ਚ ਉਨ੍ਹਾਂ ਨੂੰ ਸਹਾਰਾ ਦੇਣ ਆਉਣ। Monsoon Floods

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਵੱਡੀ ਗਿਣਤੀ ਸਮਾਜ ਸੇਵੀ ਸੰਸਥਾਵਾਂ ਤੇ ਐਨ.ਆਰ.ਆਈਜ਼ ਨੇ ਮਦਦ ਲਈ ਆਪਣੇ ਹੱਥ ਅੱਗੇ ਵਧਾਏ ਹਨ, ਜੋ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ 450 ਤੋਂ ਵੱਧ ਐਮਰਜੈਂਸੀ ਰਿਸਪਾਂਸ ਟੀਮਾਂ, 323 ਮੈਡੀਕਲ ਟੀਮਾਂ, 174 ਐਬੂਲੈਂਸਾਂ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪਾਣੀ, ਰਾਸ਼ਨ ਤੇ ਪਸ਼ੂਆਂ ਲਈ ਚਾਰੇ ਦੀ ਜ਼ਰੂਰਤ ਹੈ ਜੋ ਮੁਹੱਈਆਂ ਕਰਵਾਇਆ ਜਾ ਰਿਹਾ ਹੈ। Monsoon Floods