Punjab Flood News: ਪੰਜਾਬ ’ਚ ਖਤਰੇ ’ਚ ਘੰਟੀ, ਦਰਿਆਵਾਂ ’ਚ ਹੜ੍ਹ, 37 ਸਾਲਾਂ ਦਾ ਰਿਕਾਰਡ ਟੁੱਟਿਆ

Punjab Flood News
Punjab Flood News: ਪੰਜਾਬ ’ਚ ਖਤਰੇ ’ਚ ਘੰਟੀ, ਦਰਿਆਵਾਂ ’ਚ ਹੜ੍ਹ, 37 ਸਾਲਾਂ ਦਾ ਰਿਕਾਰਡ ਟੁੱਟਿਆ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Flood News: ਸਤਲੁਜ, ਬਿਆਸ ਤੇ ਰਾਵੀ ਦਰਿਆਵਾਂ ਦਾ ਪਾਣੀ ਓਵਰਫਲੋ ਹੋ ਰਿਹਾ ਹੈ। ਭਾਖੜਾ, ਗੋਬਿੰਦ ਸਾਗਰ ਝੀਲ, ਪੋਂਗ ਡੈਮ ਸਮੇਤ ਪੰਜਾਬ ਦੇ ਵੱਖ-ਵੱਖ ਡੈਮਾਂ ’ਚ ਪਾਣੀ ਲਗਾਤਾਰ ਵੱਧ ਰਿਹਾ ਹੈ ਜੋ ਕਿ ਖ਼ਤਰੇ ਦਾ ਸੰਕੇਤ ਬਣਦਾ ਜਾ ਰਿਹਾ ਹੈ। ਹੜ੍ਹਾਂ ਕਾਰਨ ਪੰਜਾਬ ਦੇ ਕਈ ਇਲਾਕਿਆਂ ’ਚ 37 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। 1988 ਤੋਂ ਬਾਅਦ ਪਹਿਲੀ ਵਾਰ ਅਜਿਹੀ ਗੰਭੀਰ ਹੜ੍ਹ ਦੀ ਸਥਿਤੀ ਵੇਖਣ ਨੂੰ ਮਿਲ ਰਹੀ ਹੈ। ਡੈਮਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ, ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।

ਇਹ ਖਬਰ ਵੀ ਪੜ੍ਹੋ : ਯਾਤਰੀ ਦੇਣ ਧਿਆਨ, ਆਦਮਪੁਰ ਤੋਂ ਇਸ ਰੂਟ ’ਤੇ ਸਾਰੀਆਂ ਉਡਾਣਾਂ ਰੱਦ!

ਜਿਸ ਕਾਰਨ ਪਿੰਡ ਪਾਣੀ ’ਚ ਡੁੱਬ ਗਏ ਹਨ। ਸਰਹੱਦੀ ਜ਼ੋਨ (ਅੰਮ੍ਰਿਤਸਰ) ਨੇੜੇ ਹਿਮਾਚਲ ਤੇ ਜੰਮੂ-ਕਸ਼ਮੀਰ ਨਾਲ ਲੱਗਦੇ ਕਈ ਜ਼ਿਲ੍ਹਿਆਂ ’ਚ ਸਥਿਤੀ ਬਹੁਤ ਮਾੜੀ ਹੈ। ਜੰਮੂ ਰੂਟ ’ਤੇ ਸੈਂਕੜੇ ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ। ਸਥਿਤੀ ਅਜਿਹੀ ਹੈ ਕਿ ਕਈ ਜ਼ਿਲ੍ਹਿਆਂ ਦੇ ਲੋਕ ਆਪਣੇ ਘਰ ਛੱਡਣ ਲਈ ਮਜਬੂਰ ਹੋ ਗਏ ਹਨ। ਜੇਕਰ ਮੀਂਹ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ’ਚ ਸਥਿਤੀ ਹੋਰ ਵੀ ਵਿਗੜ ਸਕਦੀ ਹੈ। Punjab Flood News